ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਗਰੀਬ ਪਰਿਵਾਰਾਂ ਦੇ ਬੱਚੇ ਹਨ। ਪ੍ਰੀਖਿਆ ਪਾਸ ਕਰਨ ਵਾਲੇ ਅਰਸ਼ਦੀਪ ਸਿੰਘ ਦੀ ਮਾਂ ਸਫ਼ਾਈ ਕਰਮਚਾਰੀ ਹੈ, ਜਦੋਂਕਿ ਜਸਪ੍ਰੀਤ ਦੇ ਪਿਤਾ ਸਿਰਫ਼ 7 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਮਾਉਂਦੇ ਹਨ। ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ JEE Mains ਨਤੀਜਾ ਪਾਸ ਕੀਤਾ ਹੈ। ਸਰਕਾਰ ਨੇ ਇਨ੍ਹਾਂ ਵਿਦਿਆਰਥੀਆਂ ਲਈ ਸਕੂਲਾਂ ਵਿੱਚ ਚੰਗੀ ਕੋਚਿੰਗ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ ਆਏ ਐਨਡੀਏ ਦੇ ਨਤੀਜੇ ਵਿੱਚ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਦੇ 26 ਵਿਦਿਆਰਥੀਆਂ ਨੇ ਐਨਡੀਏ ਦੀ ਪ੍ਰੀਖਿਆ ਪਾਸ ਕੀਤੀ ਸੀ।
ਹੁਣ ਇਹ ਸਾਰੇ ਵਿਦਿਆਰਥੀ IIT ਤੋਂ ਪੜ੍ਹਾਈ ਕਰਕੇ ਆਪਣੇ ਸੁਪਨੇ ਪੂਰੇ ਕਰ ਸਕਣਗੇ। ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਕੱਲ੍ਹ ਤੱਕ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਧਾਂ ਨਹੀਂ ਸਨ, ਅੱਜ ਬੱਚਿਆਂ ਦੇ ਸੁਪਨੇ ਉੱਥੋਂ ਉੱਡ ਰਹੇ ਹਨ, ਸਿੱਧੇ IIT ਵੱਲ।
ਮਨੀਸ਼ ਸਿਸੋਦਿਆ ਨੇ ਜੇਈਈ ਅਡਵਾਂਸ ਦਾ ਰਿਜ਼ਲਟ ਆਉਣ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਦੀ ਪੋਸਟ ‘ਚ ਲਿਖਿਆ ਕਿ ਅੱਜ ਇਤਿਹਾਸ ਬਣ ਗਿਆ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ ਜੇਈਈ ਅਡਵਾਂਸ ਵਰਗੀ ਦੇਸ਼ ਦੀ ਸਭ ਤੋਂ ਮੁਸ਼ਕਿਲ ਪ੍ਰੀਖਿਆ ਪਾਸ ਕਰ ਲਈ ਹੈ, ਤੇ ਹੁਣ ਇਹ ਬੱਚੇ ਆਈਆਈਟੀ ‘ਚ ਪੜ੍ਹਣਗੇ ਕੱਲ ਤੱਕ ਪੰਜਾਬ ਦੇ ਜਿਨ੍ਹਾਂ ਸਕੂਲਾਂ ਦੀਆਂ ਕੰਧਾਂ ਤੱਕ ਨਹੀਂ ਸੀ। ਅੱਜ ਉਨ੍ਹਾਂ ਸਕੂਲਾਂ ਦੇ ਬੱਚੇ ਆਪਣੇ ਸੁਪਨਿਆਂ ਦੀ ਉਡਾਨ ਭਰ ਰਹੇ ਹਨ, ਸਿੱਧੇ ਆਈਆਈਟੀ ਤੱਕ।
आज इतिहास बना है।
पंजाब के सरकारी स्कूलों के 32 बच्चों ने JEE एडवांस जैसे देश के सबसे कठिन एग्ज़ाम को पास कर लिया है ….और अब ये बच्चे IITs में पढ़ेंगे।
कल तक पंजाब के जिन सरकारी स्कूलों में दीवारें तक नहीं थीं, आज वहाँ से बच्चों के सपने उड़ान भर रहे हैं
… सीधा IIT तक।
इन…
— Manish Sisodia (@msisodia) June 2, 2025