ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 3390 ਮਾਮਲੇ ਆਏ ਪਾਜਿਟਿਵ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ‘ਚ ਸ਼ੁੱਕਰਵਾਰ ਨੂੰ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 56 ਹਜਾਰ ,3 ਸੌ 42 ਹੋ ਗਈ ਹੈ। ਇਸ ਵਿਚੋਂ 37,916 ਕੋਰੋਨਾ ਸਕਾਰਾਤਮਕ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ । ਇਸ ਦੇ ਨਾਲ ਹੀ ਰਾਹਤ ਦੀ ਖਬਰ ਹੈ ਕਿ ਹੁਣ ਤੱਕ ਦੇਸ਼ ਭਰ ਦੇ ਵੱਖ-ਵੱਖ ਹਸਪਤਾਲਾਂ ਤੋਂ 16 ਹਜਾਰ 5 ਸੌ 39 ਲੋਕਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ। ਪਰ ਇਸ ਦੇ ਬਾਵਜੂਦ ਦੁੱਖ ਦੀ ਗੱਲ ਹੈ ਕਿ ਇਸ ਭੈੜੀ ਬਿਮਾਰੀ ਨੇ 1886 ਜਾਨਾਂ ਲੈ ਲਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਆਪਣੇ ਰੋਜ਼ਾਨਾ ਬੁਲੇਟਿਨ ਵਿੱਚ ਇਹ ਜਾਣਕਾਰੀ ਦਿੱਤੀ।

 

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 3390 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂ ਕਿ 1273 ਵਿਅਕਤੀਆਂ ਨੇ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ  ।

Share This Article
Leave a Comment