ਜਲੰਧਰ ‘ਚ 34 ਅਤੇ ਫਿਰੋਜ਼ਪੁਰ ‘ਚ ਕੋਰੋਨਾ ਦੇ 13 ਹੋਰ ਨਵੇਂ ਮਾਮਲੇ

TeamGlobalPunjab
1 Min Read

ਚੰਡੀਗੜ੍ਹ:  ਜਲੰਧਰ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਸਵੇਰੇ ਆਈਆਂ ਰਿਪੋਰਟਾਂ ਅਨੁਸਾਰ ਜਲੰਧਰ ‘ਚ 34 ਹੋਰ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਨਾਲ ਸ਼ਹਿਰ ‘ਚ ਕੁੱਲ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2614 ਹੋ ਗਈ ਹੈ। ਇਨ੍ਹਾਂ ‘ਚੋਂ 1796 ਮਰੀਜ਼ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਜ਼ਿਲ੍ਰੇ ‘ਚ ਅਜੇ ਵੀ ਕੋਰੋਨਾ ਦੇ 754 ਸਰਗਰਮ ਮਾਮਲੇ ਹਨ ਜਦ ਕਿ ਹੁਣ ਤੱਕ 66 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਸ ਦੇ ਨਾਲ ਹੀ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ ਵੱਖ ਖੇਤਰਾਂ ਨਾਲ ਸਬੰਧਿਤ 13 ਨਵੇਂ ਪਾਜ਼ੀਟਿਵ ਮਰੀਜਾਂ ਦੀ ਪੁਸ਼ਟੀ ਹੋਈ ਹੈ । ਜਿਸ ਨਾਲ ਜ਼ਿਲ੍ਹਾ ਵਾਸੀਆਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਕੋਰੋਨਾ ਪੀੜਤਾਂ ਨੂੰ ਸਿਹਤ ਵਿਭਾਗ ਵੱਲੋਂ ਕੁਆਰੰਟੀਨ ਕੀਤਾ ਗਿਆ ਹੈ।

ਜੇਕਰ ਸੂਬੇ ਦੀ ਗੱਲ ਕਰੀਏ ਤਾਂ ਹੁਣ ਤੱਕ ਪੰਜਾਬ ‘ਚ ਕੋਰੋਨਾ ਦੇ 18700 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 11939 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ ਜਦ ਕਿ 6208 ਮਾਮਲੇ ਅਜੇ ਵੀ ਐਕਟਿਵ ਹਨ। ਸੂਬੇ ‘ਚ ਹੁਣ ਤੱਕ ਕੋਰੋਨਾ ਨਾਲ 456 ਮੌਤਾਂ ਹੋ ਚੁੱਕੀਆਂ ਹਨ।

Share this Article
Leave a comment