ਵਾਸ਼ਿੰਗਟਨ: ਕੋਰੋਨਾ ਵਾਇਰਸ ਨੇ ਦੋ ਗੁਆਂਢੀ ਦੇਸ਼ ਭਾਰਤ ਅਤੇ ਪਾਕਿਸਤਾਨ ਵਿੱਚ ਤਬਾਹੀ ਮਚਾਈ ਹੋਈ ਹੈ। ਭਾਰਤ ਵਿੱਚ ਚੌਥੀ ਵਾਰ ਲਾਕਡਾਉਨ ਲਗਾਉਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦੇ ਮਾਮਲੇ ਬਹੁਤ ਤੇਜੀ ਨਾਲ ਵਧਦੇ ਜਾ ਰਹੇ ਹਨ। ਉੱਧਰ, ਪਾਕਿਸਤਾਨ ਵੀ ਕੋਰੋਨਾ ਵਾਇਰਸ ਦੀ ਮਾਰ ਝੱਲ ਰਿਹਾ ਹੈ। ਹੁਣ ਇੱਕ ਜਾਂਚ ਵਿੱਚ ਅਨੁਮਾਨ ਲਗਾਇਆ ਗਿਆ ਹੈ ਕਿ ਦੋਵੇਂ ਹੀ ਦੇਸ਼ਾਂ ਵਿੱਚ ਜੇਕਰ ਕੋਰੋਨਾ ਵਾਇਰਸ ਇਸ ਰਫਤਾਰ ਨਾਲ ਵਧਦਾ ਰਿਹਾ ਤਾਂ ਅਗਸਤ ਤੱਕ ਭਾਰਤ ਵਿੱਚ ਮਰਨ ਵਾਲਿਆਂ ਦੀ ਗਿਣਤੀ 34 ਹਜ਼ਾਰ ਅਤੇ ਪਾਕਿਸਤਾਨ ਵਿੱਚ 5 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ।
ਅਮਰੀਕਾ ਦੀ ਯੂਨੀਵਰਸਿਟੀ ਆਫ ਮੈਰੀਲੈਂਡ ਦੇ ਸੰਕਰਮਿਤ ਰੋਗ ਮਾਹਰ ਫਹੀਮ ਯੌਨੂਸ ਦੇ ਮੁਤਾਬਕ ਭਾਰਤ ਅਤੇ ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਬਹੁਤ ਤੇਜੀ ਨਾਲ ਵਧਦੇ ਜਾ ਰਹੇ ਹਨ। ਜੇਕਰ ਇਸੇ ਤਰ੍ਹਾਂ ਦੋਨਾਂ ਹੀ ਦੇਸ਼ਾਂ ਵਿੱਚ ਅੰਕੜੇ ਵੱਧਦੇ ਰਹੇ ਤਾਂ 4 ਅਗਸਤ ਤੱਕ ਕੋਰੋਨਾ ਵਾਇਰਸ ਨਾਲ ਮੌਤ ਦੇ ਮਾਮਲੇ ਕਈ ਗੁਣਾ ਵੱਧ ਜਾਣਗੇ। ਉਨ੍ਹਾਂ ਨੇ ਅਨੁਮਾਨ ਲਗਾਇਆ ਕਿ 4 ਅਗਸਤ ਤੱਕ ਭਾਰਤ ਵਿੱਚ ਕੋਰੋਨਾ ਵਾਇਰਸ ਨਾਲ 34,155 ਲੋਕਾਂ ਦੀ ਮੌਤ ਹੋ ਸਕਦੀ ਹੈ।
ਤਾਜ਼ਾ ਹਾਲਾਤ ਉੱਤੇ ਨਜ਼ਰ ਪਾਈਏ ਤਾਂ ਭਾਰਤ ਵਿੱਚ ਲਾਕਡਾਉਨ 4 ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਰਫਤਾਰ ਤੇਜ ਹੋ ਗਈ ਹੈ। ਪਿਛਲੇ ਤਿੰਨ ਦਿਨਾਂ ਤੋਂ ਹਰ ਰੋਜ਼ 5 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ।
Big surge coming for India and Pakistan. Cases and deaths projected to increase manifold by Aug 4. See attached
Some politicians/people may hate the other side but the virus “loves” both countries, equally
The projection may be false; but the lesson will be true. #LoveForAll pic.twitter.com/WQMaE5TMNW
— Faheem Younus, MD (@FaheemYounus) May 22, 2020