ਚੰਡੀਗੜ੍ਹ: ਖਨੌਰੀ ਬਾਰਡਰ ‘ਤੇ ਕੱਲ੍ਹ ਤੋਂ ਜਗਜੀਤ ਸਿੰਘ ਡੱਲੇਵਾਲ ਨਾਲ ਮਰਨ ਵਰਤ ‘ਤੇ ਬੈਠੇ 111 ਕਿਸਾਨਾਂ ਵਿਚ ਅੱਜ ਅਚਾਨਕ 35 ਸਾਲਾ ਕਪੂਰਥਲਾ ਦੇ ਨੌਜਵਾਨ ਪ੍ਰਿਤਪਾਲ ਸਿੰਘ ਦੀ ਸਿਹਤ ਵਿਗੜ ਗਈ, ਜਿਸ ਕਰਕੇ ਇਕਦਮ ਅਚਾਨਕ ਖਨੌਰੀ ਸਰਹੱਦ ‘ਤੇ ਮਾਹੌਲ ਤਣਾਅਪੂਰਨ ਹੋ ਗਿਆ।
ਡਾਕਟਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਨੂੰ ਮਿਰਗੀ ਦਾ ਦੌਰਾ ਪਿਆ ਹੈ, ਜਿਸ ਕਰਕੇ ਉਸ ਦਾ ਬਲੱਡ ਪਰੈਸ਼ਰ ਅਚਾਨਕ ਘਟ ਗਿਆ, ਜਿਸ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਹੋਸ਼ ਵਿਚ ਲਿਆਂਦਾ ਗਿਆ। ਦੱਸ ਦੇਈਏ ਕਿ ਕੱਲ਼ ਤੋਂ 111 ਕਿਸਾਨ ਕਾਲੇ ਕੱਪੜੇ ਪਾ ਕੇ ਅਤੇ ਪੱਗਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸੁਖਜੀਤ ਸਿੰਘ ਹਰਦੋਝੰਡੇ ਦੀ ਅਗਵਾਈ ਵਿਚ ਮਰਨ ਵਰਤ ਤੇ ਬੈਠੇ ਹਨ।
ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਤੋਂ ਇਲਾਵਾ, ਕਿਸਾਨ ਕਰਜ਼ਾ ਮੁਆਫੀ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਬਿਜਲੀ ਦਰਾਂ ਵਿੱਚ ਕੋਈ ਵਾਧਾ ਨਾ ਕਰਨ, ਪੁਲਿਸ ਕੇਸ ਵਾਪਸ ਲੈਣ ਅਤੇ 2021 ਦੇ ਲਖੀਮਪੁਰ ਖੇੜੀ ਹਿੰਸਾ ਦੇ ਪੀੜਤਾਂ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਭੂਮੀ ਗ੍ਰਹਿਣ ਐਕਟ, 2013 ਨੂੰ ਬਹਾਲ ਕਰਨਾ ਅਤੇ 2020-21 ਵਿੱਚ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਵੀ ਉਨ੍ਹਾਂ ਦੀਆਂ ਮੰਗਾਂ ਦਾ ਹਿੱਸਾ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।