ਦੇਸ਼ ‘ਚ 24 ਘੰਟੇ ਅੰਦਰ ਕੋਰੋਨਾ ਦੇ 3525 ਨਵੇਂ ਮਾਮਲੇ ਆਏ ਸਾਹਮਣੇ, 122 ਦੀ ਮੌਤ

TeamGlobalPunjab
2 Min Read

ਨਵੀਂ ਦਿੱਲੀ: ਦੇਸ਼ ਵਿੱਚ ਮਰੀਜਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਦੇ ਮੁਤਾਬਕ ਪਿਛਲੇ 24 ਘੰਟੇ ਵਿੱਚ 3525 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 122 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਬਾਅਦ ਦੇਸ਼ਭਰ ਵਿੱਚ ਕੋਰੋਨਾ ਪਾਜ਼ਿਟਿਵ ਮਾਮਲਿਆਂ ਦੀ ਕੁਲ ਗਿਣਤੀ 74,281 ਹੋ ਗਈ ਹੈ, ਜਿਨ੍ਹਾਂ ਵਿੱਚ 47,480 ਸਰਗਰਮ ਹਨ। 24,386 ਲੋਕ ਸਿਹਤਯਾਬ ਹੋ ਚੁੱਕੇ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਹੁਣ ਤੱਕ 2415 ਲੋਕਾਂ ਦੀ ਮੌਤ ਹੋ ਚੁੱਕੀ ਹੈ।

Share this Article
Leave a comment