ਖੇਤੀ ਕਾਨੂੰਨ ਸਬੰਧੀ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਜਾਰੀ

TeamGlobalPunjab
1 Min Read

ਨਵੀਂ ਦਿੱਲੀ : ਖੇਤੀ ਕਾਨੂੰਨ ਖਿਲਾਫ਼ ਚੱਲ ਰਹੇ ਅੰਦੋਲਨ ਤਹਿਤ ਕੇਂਦਰ ਸਰਕਾਰ ਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਮੀਟਿੰਗ ਸ਼ੁਰੂ ਚੁੱਕੀ ਹੈ। ਮੀਟਿੰਗ ਵਿੱਚ ਦੇਸ਼ ਦੀਆਂ 35 ਕਿਸਾਨ ਜਥੇਬੰਦੀਆਂ ਨੂੰ ਸੱਦਿਆ ਗਿਆ ਹੈ ਤੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਸਾਮਲ ਹਨ।

ਕੇਂਦਰ ਸਰਕਾਰ ਪਹਿਲਾਂ ਸ਼ਰਤਾਂ ਹੇਠ ਮੀਟਿੰਗ ਦਾ ਸੱਦਾ ਭੇਜਿਆ ਸੀ ਪਰ ਕਿਸਾਨ ਜਥੇਬੰਦੀਆਂ ਨੇ ਉਸ ਨੂੰ ਠੁਕਰਾਅ ਦਿੱਤਾ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ ਬਿਨਾ ਸ਼ਰਤ 1 ਦਸੰਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ।

ਹੁਣ ਇਹ ਮੀਟਿੰਗ ਦਿੱਲੀ ਦੇ ਵਿਗਿਆਨ ਭਵਨ ਵਿੱਚ ਹੋ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਕੀਤੇ ਜਾਣ। ਜਦੋਂ ਤਕ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਪਰ ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ। ਇਸ ਨਾਲ ਕਿਸਾਨਾਂ ਦੀ ਆਮਦਨ ਦੁਗਣੀ ਹੋਵੇਗੀ। ਜਿਸ ਤਹਿਤ ਹੁਣ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਨੂੰ ਕੂਚ ਕਰ ਰਹੇ ਹਨ। ਦਿੱਲੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ।

Share This Article
Leave a Comment