ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇੱਕ ਕਮਰਸ਼ੀਅਲ ਪਲਾਜ਼ਾ ‘ਚ ਮੰਗਲਵਾਰ ਹੋਈ ਗੋਲੀਬਾਰੀ ‘ਚ ਇੱਕ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਬਰੈਂਪਟਨ ਦੇ 36 ਸਾਲਾ ਅਮਨਜੋਤ ਬੈਂਸ ਵਜੋਂ ਹੋਈ ਹੈ। ਹਾਲਾਂਕਿ ਪੁਲਿਸ ਵਲੋਂ ਪਹਿਲਾਂ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਸੀ।
ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਲਗਭਗ 12:54 ਵਜੇ ਡਿਕਸੀ ਰੋਡ ਤੇ ਪੀਟਰ ਰੌਬਰਟਸਨ ਬੁਲੇਵਾਰਡ ਵਿਖੇ ਗੋਲੀਬਾਰੀ ਹੋਣ ਸਬੰਧੀ ਇਤਲਾਹ ਮਿਲੀ ਸੀ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਉੱਥੇ 36 ਸਾਲਾ ਅਮਨ ਬੈਂਸ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ।
Brampton Man Dies as a Result of Early Morning Shooting – https://t.co/q4BPZoj4wU pic.twitter.com/1AkeXBZ5gZ
— Peel Regional Police (@PeelPolice) October 12, 2021
ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਪੀਲ ਰੀਜਨਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਸਬੰਧੀ ਕੋਈ ਵੀ ਵੀਡੀਓ ਫੁਟੇਜ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਉਹ ਤੁਰੰਤ ਜਾਂਚਕਰਤਾ ਟੀਮ ਨਾਲ ਸੰਪਰਕ ਕਰੇ।