Breaking News

ਬਰੈਂਪਟਨ ਦੇ ਕਮਰਸ਼ੀਅਲ ਪਲਾਜ਼ਾ ‘ਚ ਹੋਈ ਗੋਲੀਬਾਰੀ ‘ਚ 36 ਸਾਲਾ ਪੰਜਾਬੀ ਦੀ ਮੌਤ

ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇੱਕ ਕਮਰਸ਼ੀਅਲ ਪਲਾਜ਼ਾ ‘ਚ ਮੰਗਲਵਾਰ ਹੋਈ ਗੋਲੀਬਾਰੀ ‘ਚ ਇੱਕ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਛਾਣ ਬਰੈਂਪਟਨ ਦੇ 36 ਸਾਲਾ ਅਮਨਜੋਤ ਬੈਂਸ ਵਜੋਂ ਹੋਈ ਹੈ। ਹਾਲਾਂਕਿ ਪੁਲਿਸ ਵਲੋਂ ਪਹਿਲਾਂ ਮ੍ਰਿਤਕ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਸੀ।

ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਲਗਭਗ 12:54 ਵਜੇ ਡਿਕਸੀ ਰੋਡ ਤੇ ਪੀਟਰ ਰੌਬਰਟਸਨ ਬੁਲੇਵਾਰਡ ਵਿਖੇ ਗੋਲੀਬਾਰੀ ਹੋਣ ਸਬੰਧੀ ਇਤਲਾਹ ਮਿਲੀ ਸੀ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਉੱਥੇ 36 ਸਾਲਾ ਅਮਨ ਬੈਂਸ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ।

ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੀਲ ਰੀਜਨਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਸਬੰਧੀ ਕੋਈ ਵੀ ਵੀਡੀਓ ਫੁਟੇਜ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਉਹ ਤੁਰੰਤ ਜਾਂਚਕਰਤਾ ਟੀਮ ਨਾਲ ਸੰਪਰਕ ਕਰੇ।

Check Also

PM ਮੋਦੀ ਨੇ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਦਿੱਤਾ ਅਨੋਖਾ ਟਾਸਕ

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ …

Leave a Reply

Your email address will not be published. Required fields are marked *