37 ਕਿਸਾਨ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ‘ਭਾਰਤ ਬੰਦ’ ਦਾ ਐਲਾਨ

Rajneet Kaur
2 Min Read

ਲੁਧਿਆਣਾ: ਲੁਧਿਆਣਾ ਵਿਚ  37 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਜਿਸ ਵਿਚ ਫੈਸਲਾ ਲਿਆ ਗਿਆ ਹੈ ਕਿ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ।  ਮੀਟਿੰਗ ਦੀ ਪ੍ਰਧਾਨਗੀ ਬਲਵੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤੀ।

ਮੀਟਿੰਗ ਨੇ ਸਰਬ ਸੰਮਤੀ ਨਾਲ ਫੈਸਲਾ ਕਰਕੇ 16 ਫਰਵਰੀ ਦੇ ਬੰਦ ਨੂੰ ਸਫਲ ਬਣਾਉਣ ਖਾਤਰ ਵੱਖ-ਵੱਖ ਪ੍ਰੋਗਰਾਮ ਉਲੀਕਦਿਆਂ ਕਿਸਾਨ ਆਗੂਆਂ ਦੀਆਂ ਜ਼ਿੰਮੇਵਾਰੀਆਂ ਲਗਾਈਆਂ। ਇਸ ਤੋਂ ਪਹਿਲਾਂ ਤਹਿਸੀਲ ਪੱਧਰ ‘ਤੇ 9 ਫਰਵਰੀ ਨੂੰ ਥਾਂ-ਥਾਂ ਕਿਸਾਨ ਜਥੇਬੰਦੀਆਂ ਰਲ ਕੇ ਰੋਸ ਮੁਜ਼ਾਹਰੇ ਕਰਨਗੇ। ਉਨ੍ਹਾਂ ਕਿਹਾ ਕਿ ਟ੍ਰੇਡ ਯੂਨੀਅਨ, ਇੰਡਸਟਰੀ ਵਰਕਰ ਯੂਨੀਅਨ ਨਾਲ ਤੇ ਟਰਾਂਸਪੋਰਟ ਵਰਕਰ ਯੂਨੀਅਨ ਨਾਲ ਤਾਲਮੇਲ ਕੀਤਾ ਜਾਵੇਗਾ ਤਾਂ ਕਿ ਸਾਰੇ ਇਕੱਠੇ ਹੋ ਕੇ ਬੰਦ ਨੂੰ ਸਫਲ ਬਣਾ ਸਕਣ।

ਤਾਲਮੇਲ ਨੂੰ ਹੋਰ ਵਿਆਪਕ ਬਣਾਉਣ ਲਈ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਅੱਗੇ ਜ਼ਿਲ੍ਹਾ ਪੱਧਰ ਤੇ 2 ਫਰਵਰੀ ਅਤੇ ਤਹਿਸੀਲ ਪੱਧਰ ਤੇ 5 ਫਰਵਰੀ ਨੂੰ ਕੀਤੀਆਂ ਜਾਣਗੀਆਂ। ਮੋਰਚੇ ਨੇ 16 ਫਰਵਰੀ ਲਈ ਸਮਰਥਨ ਲੈਣ ਖਾਤਰ ਸੂਬੇ ਭਰ ਵਿੱਚ ਵੱਖ-ਵੱਖ ਵਪਾਰ ਮੰਡਲਾਂ ਤੱਕ ਪਹੁੰਚ ਕਰਨ ਦਾ ਫੈਸਲਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨਾਲ ਹੋਰ ਸੰਘਰਸ਼ਾਂ ਨੂੰ ਵੀ ਯੂਨੀਅਨ ਦਾ ਸਮਰਥਨ ਮਿਲੇਗਾ ਜਿਸ ਵਿਚ ਕੇਂਦਰ ਖਿਲਾਫ ਲੜਾਈ ਲੜੀ ਜਾਵੇਗੀ ਤੇ ਇਸੇ ਕਾਰਨ ਉਨ੍ਹਾਂ ਨੇ ਪਹਿਲਾਂ ਹੀ ਇਸ ਦਾ ਐਲਾਨ ਕਰ ਦਿੱਤਾ ਹੈ ਤਾਂ ਕਿ ਲੋਕਾਂ ਨੂੰ ਇਸ ਗੱਲ ਦੀ ਜਾਣਕਾਰੀ ਮਿਲ ਸਕੇ ਕਿ 16 ਫਰਵਰੀ ਨੂੰ ਪੂਰਾ ਭਾਰਤ ਬੰਦ ਰਹੇਗਾ, ਸੜਕਾਂ ਵੀ ਬੰਦ ਰਹਿਣਗੀਆਂ ਤੇ ਆਵਾਜਾਈ ਦੇ ਹੋਰ ਸਾਧਨ ਵੀ ਬੰਦ ਰਹਿਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment