ਇਟਲੀ ‘ਚ ਫਿਲੌਰ ਦੇ 38 ਸਾਲਾ ਪੰਜਾਬੀ ਦੀ ਸ਼ੱਕੀ ਹਾਲਾਤ ‘ਚ ਹੋਈ ਮੌਤ

Prabhjot Kaur
2 Min Read

ਜਲੰਧਰ: ਪੰਜਾਬ ਦੇ ਜਲੰਧਰ ਦੇ ਫਿਲੌਰ ਕਸਬੇ ਦੇ ਵਸਨੀਕ ਇੱਕ ਵਿਅਕਤੀ ਦੀ ਇਟਲੀ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਬਲਦੇਵ ਰਾਜ  ਵਾਸੀ ਪਿੰਡ ਅਕਲਪੁਰ ਫਿਲੌਰ ਵਜੋਂ ਹੋਈ ਹੈ। ਬਲਦੇਵ ਦੋ ਬੱਚਿਆਂ ਦਾ ਪਿਤਾ ਸੀ ਅਤੇ ਪਿਛਲੇ 15 ਸਾਲਾਂ ਤੋਂ ਇਟਲੀ ਵਿੱਚ ਸੈਟਲ ਸੀ। ਮਿਲੀ ਜਾਣਕਾਰੀ ਅਨੁਸਾਰ ਬਲਦੇਵ ਦੀ ਸ਼ਨੀਵਾਰ ਨੂੰ ਮੌਤ ਹੋ ਗਈ ਸੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਬਲਦੇਵ ਦਾ ਇੱਕ ਦੋਸਤ ਉਸ ਨੂੰ ਮਿਲਣ ਆਇਆ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਬਲਦੇਵ ਦੀ ਮੋਤ ਦਾ ਦੌਰਾ ਪੈਣ ਕਾਰਨ ਮੌਤ ਹੋਈ। ਬਲਦੇਵ ਆਪਣੇ ਪਿੱਛੇ ਮਾਤਾ ਗੁਰਦੇਵ ਕੌਰ, ਪਤਨੀ ਮਨਪ੍ਰੀਤ ਕੌਰ, ਬੱਚੇ ਏਕਮ ਹੀਰ ਅਤੇ ਫਤਿਹ ਹੀਰ ਛੱਡ ਗਿਆ ਹੈ। ਜਦੋਂ ਪਰਿਵਾਰ ਨੂੰ ਬਲਦੇਵ ਦੀ ਮੌਤ ਦਾ ਪਤਾ ਲੱਗਾ ਤਾਂ ਘਰ ਵਿੱਚ ਪਾਠ ਕਰਵਾਏ ਗਏ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਇਸ ਦੇ ਨਾਲ ਹੀ ਬਲਦੇਵ ਦੇ ਘਰ ਪਿੰਡ ਵਾਸੀਆਂ ਦੀ ਭੀੜ ਲੱਗ ਗਈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -

Share this Article
Leave a comment