ਦੇਸ਼ ‘ਚ ਕੋਰੋਨਾ ਨੇ ਤੋੜੇ ਸਾਰੇ ਰਿਕਾਰਡ! 24 ਘੰਟਿਆਂ ਦੌਰਾਨ 4.12 ਲੱਖ ਮਾਮਲੇ ਆਏ ਸਾਹਮਣੇ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਹੋਰ ਵੀ ਬੇਕਾਬੂ ਹੁੰਦੀ ਜਾ ਰਹੀ ਹੈ। ਕੋਰੋਨਾ ਮਰੀਜ਼ਾਂ ਦੀ ਗਿਣਤੀ ਹਰ ਦਿਨ ਨਵੇਂ ਰਿਕਾਰਡ ਬਣਾ ਰਹੀ ਹੈ। ਬੀਤੇ 24 ਘੰਟਿਆਂ ਦੇ ਅੰਕੜਿਆਂ ਨੇ ਹੁਣ ਤੱਕ ਦੇ ਸਾਰੇ ਪੁਰਾਣੇ ਰਿਕਾਰਡਾਂ ਨੂੰ ਤੋੜ ਦਿੱਤਾ ਹੈ।

ਬੀਤੇ ਇੱਕ ਦਿਨ ਵਿੱਚ ਦੇਸ਼ ਭਰ ਵਿੱਚ 4,12,262 ਨਵੇਂ ਪਾਜ਼ਿਟਿਵ ਮਾਮਲੇ ਸਾਹਮਣੇ ਆਏ, ਜਦਕਿ 3,980 ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਕੁੱਲ ਮੌਤਾਂ ਦਾ ਅੰਕੜਾ ਵੱਧ ਕੇ 2,30,168 ਤੱਕ ਪਹੁੰਚ ਗਿਆ ਹੈ। ਇਹ ਦੂਜੀ ਵਾਰ ਹੈ ਜਦੋਂ ਇੱਕ ਦਿਨ ‘ਚ ਕੋਰੋਨਾ ਦੇ 4 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

Share this Article
Leave a comment