Breaking News

ਅਫਗਾਨਿਸਤਾਨ ‘ਚ 4.3 ਤੀਬਰਤਾ ਦਾ ਭੂਚਾਲ, ਕਾਬੁਲ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਕਾਬੁਲ: ਅਫਗਾਨਿਸਤਾਨ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਦਹਿਸ਼ਤ ਵਿੱਚ ਹਨ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.3 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਰਾਜਧਾਨੀ ਕਾਬੁਲ ਤੋਂ 85 ਕਿਲੋਮੀਟਰ ਦੂਰ ਸੀ।  ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਰ ਭੂਚਾਲ ਦੇ ਝਟਕਿਆਂ ਨੂੰ ਮਹਿਸੂਸ ਕਰਦੇ ਹੋਏ ਬਹੁਤ ਸਾਰੇ ਲੋਕ ਘਰਾਂ ਤੋਂ ਬਾਹਰ ਆ ਗਏ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 22 ਮਾਰਚ ਨੂੰ ਅਫਗਾਨਿਸਤਾਨ ‘ਚ 6.8 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਸੀ, ਜਿਸ ਦੀਆਂ ਭਿਆਨਕ ਯਾਦਾਂ ਅੱਜ ਫਿਰ ਤੋਂ ਤਾਜ਼ਾ ਹੋ ਗਈਆਂ ਹਨ।
ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ‘ਚ ਮੰਗਲਵਾਰ ਨੂੰ 4.3 ਤੀਬਰਤਾ ਦਾ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ.ਐੱਸ.) ਨੇ ਦੱਸਿਆ ਕਿ ਭੂਚਾਲ ਦੇ ਝਟਕੇ ਸਵੇਰੇ ਕਰੀਬ 10.47 ਵਜੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਹੁਣ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਭੂਚਾਲ ਦਾ ਕੇਂਦਰ ਲੇਹ ਸ਼ਹਿਰ ਤੋਂ 166 ਕਿਲੋਮੀਟਰ ਉੱਤਰ ਵਿੱਚ 105 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

Check Also

ਅਰੁਣਾਚਲ ਤੋਂ ਬਾਅਦ ਹੁਣ ਉੱਤਰਾਖੰਡ ‘ਤੇ ਚੀਨ ਦੀ ਨਜ਼ਰ! LAC ਨੇੜ੍ਹੇ ਪਿੰਡ ਵਸਾਉਣੇ ਕੀਤੇ ਸ਼ੁਰੂ

ਨਿਊਜ਼ ਡੈਸਕ: ਗੁਆਂਢੀ ਦੇਸ਼ ਚੀਨ ਹਰ ਰੋਜ਼ ਭਾਰਤ ਵਿਰੁੱਧ ਕੋਈ ਨਾਂ ਕੋਈ ਸਾਜ਼ਿਸ਼ ਰਚਦਾ ਰਹਿੰਦਾ …

Leave a Reply

Your email address will not be published. Required fields are marked *