ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

Global Team
1 Min Read

ਮੁੰਬਈ: ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 35 ਕਰੋੜ ਰੁਪਏ ਦੀ 4.98 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਜਾਣਕਾਰੀ ਮੁਤਾਬਿਕ ਇਹ ਹੈਰੋਇਨ ਨੈਰੋਬੀ ਤੋਂ ਮੁੰਬਈ ਆਏ ਇੱਕ ਯਾਤਰੀ ਕੋਲੋਂ ਬਰਾਮਦ ਕੀਤੀ ਗਈ ਹੈ ਅਤੇ ਉਸ ਵੱਲੋਂ ਇਸ ਨੂੰ ਟਰਾਲੀ ਵਿੱਚ ਕਾਲੇ ਪਲਾਸਟਿਕ ਵਿੱਚ ਛੁਪਾਇਆ ਗਿਆ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਡੀਆਰਆਈ ਨੂੰ ਸੂਚਨਾ ਮਿਲੀ ਸੀ ਕਿ ਇਕ ਯਾਤਰੀ ਦੇਸ਼ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਤਸਕਰੀ ਕਰ ਰਿਹਾ ਹੈ, ਜਿਸ ਤੋਂ ਬਾਅਦ ਹਵਾਈ ਅੱਡੇ ‘ਤੇ ਨਿਗਰਾਨੀ ਵਧਾ ਦਿੱਤੀ ਗਈ ਸੀ।

ਅਧਿਕਾਰੀਆਂ ਮੁਤਾਬਿਕ ਨੈਰੋਬੀ (ਕੀਨੀਆ) ਤੋਂ ਮੁੰਬਈ ਜਾ ਰਹੇ ਇਕ ਵਿਅਕਤੀ ਨੂੰ ‘ਗਰੀਨ ਚੈਨਲ’ ਪਾਰ ਕਰਨ ‘ਤੇ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਉਸ ਦੇ ਸਮਾਨ ਦੀ ਤਲਾਸ਼ੀ ਲੈਣ ‘ਤੇ ਟਰਾਲੀ ਬੈਗ ‘ਚੋਂ 4.98 ਕਿਲੋ ਚਿੱਟੇ ਰੰਗ ਦਾ ਪਾਊਡਰ ਬਰਾਮਦ ਹੋਇਆ ਅਤੇ ਜਾਂਚ ਕਰਨ ‘ਤੇ ਹੈਰੋਇਨ ਹੋਣ ਦੀ ਪੁਸ਼ਟੀ ਹੋਈ।  ਅੰਤਰਰਾਸ਼ਟਰੀ ਨਸ਼ਾ ਤਸਕਰੀ ਗਰੋਹ ਨੂੰ ਟਰੇਸ ਕਰਨ ਅਤੇ ਉਸ ਨੂੰ ਬੇਅਸਰ ਕਰਨ ਲਈ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share this Article
Leave a comment