ਕਬੱਡੀ ਖਿਡਾਰੀ ਸੰਦੀਪ ਨੰਗਲ ਦੇ ਕਤਲ ਮਾਮਲੇ ‘ਚ 4 ਮੁਲਜ਼ਮ ਗ੍ਰਿਫ਼ਤਾਰ

TeamGlobalPunjab
2 Min Read

ਜਲੰਧਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਪੰਜਾਬ ਪੁਲਿਸ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਾਈ-ਪ੍ਰੋਫਾਈਲ ਕਤਲ ਕੇਸ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ।ਪੰਜਾਬ ਪੁਲਿਸ ਨੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ  4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਨੋਵਰ ਢਿੱਲੋਂ ਸਣੇ ਤਿੰਨ ਮੁੱਖ ਸਾਜ਼ਿਸ਼ਕਾਰਾਂ ‘ਤੇ ਵੀ ਮਾਮਲਾ ਦਰਜ ਕੀਤਾ ਹੈ, ਜੋ ਇਸ ਵੇਲੇ ਕੈਨੇਡਾ ਅਤੇ ਮਲੇਸ਼ੀਆ ਵਿੱਚ ਰਹਿ ਰਹੇ ਹਨ।

ਸੰਦੀਪ ਦਾ ਅੱਜ ਨੰਗਲ ਅੰਬੀਆ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਕੱਬਡੀ ਫੈਡਰੇਸ਼ਨਾਂ ਤੇ ਪਰਿਵਾਰਕ ਮੈਂਬਰ ਇਸ ਗੱਲ ’ਤੇ ਅੜੇ ਹੋਏ ਸਨ ਕਿ ਜਦੋਂ ਤੱਕ ਸੰਦੀਪ ਦੇ ਕਾਤਲ ਫੜੇ ਨਹੀਂ ਜਾਂਦੇ ਉਦੋਂ ਤੱਕ ਉਹ ਨਾ ਤਾਂ ਪੋਸਟਮਾਰਟਮ ਕਰਵਾਉਣਗੇ ਤੇ ਨਾ ਸਸਕਾਰ ਕਰਨਗੇ। ਫੜੇ ਗਏ ਮੁਲਜ਼ਮਾਂ ਦੀ ਪਛਾਣ ਫਤਹਿ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ, ਗੁਰੂਗ੍ਰਾਮ ਦੇ ਨਾਹਰਪੁਰ ਰੂਪਾ ਦੇ ਕੌਸ਼ਲ ਚੌਧਰੀ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ, ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਪਿੰਡ ਮਾਧੋਪੁਰ ਪੀਲੀਭੀਤ, ਯੂਪੀ ਵਜੋਂ ਹੋਈ ਹੈ।

ਸਨੋਵਰ ਢਿੱਲੋਂ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਪ੍ਰਡਿਊਸਰ ਤੇ ਨਿਰਦੇਸ਼ਕ ਹੈ, ਜਦਕਿ ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਪਿੰਡ ਦੁੱਨੇਕੇ, ਮੋਗਾ ਦਾ ਰਹਿਣ ਵਾਲਾ ਹੈ ਤੇ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਅਤੇ ਜਗਜੀਤ ਸਿੰਘ ਉਰਫ ਗਾਂਧੀ ਡੇਹਲੋਂ, ਲੁਧਿਆਣਾ ਦਾ ਵਸਨੀਕ ਹੈ ਤੇ ਇਸ ਵੇਲੇ ਮਲੇਸ਼ੀਆ ਵਿੱਚ ਰਹਿ ਰਿਹਾ ਹੈ, ਜਿਸ ਨੇ ਪੀੜਤ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment