ਮੋਹਾਲੀ: ਪੁਲਿਸ ਵਲੋਂ ਮੋਹਾਲੀ ਦੇ ਕੁੰਬੜਾ ਕਤਲ ਕਾਂਡ ‘ਚ ਵੱਡੀ ਕਾਰਵਾਈ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਇਕ ਮੁਲਜ਼ਮ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਗੌਰਵ ਨੂੰ ਬੀਤੇ ਦਿਨ ਸੋਹਾਣਾ ਤੋਂ ਕਾਬੂ ਕੀਤਾ ਗਿਆ ਸੀ। ਮੁਜ਼ਲਮ ਗੌਰਵ ਦਾ ਮੋਹਾਲੀ ਪੁਲਿਸ ਦੇ ਕੋਲ ਤਿੰਨ ਦਿਨਾਂ ਰਿਮਾਂਡ ਹੈ।
ਦੱਸ ਦਈਏ ਕਿ ਸੱਤ ਤੋਂ ਅੱਠ ਪ੍ਰਵਾਸੀ ਨੌਜਵਾਨਾਂ ਵੱਲੋਂ 2 ਨਬਾਲਿਗਾਂ ਤੇ ਹਮਲਾ ਕੀਤਾ ਗਿਆ, ਜਿਨਾਂ ਦੇ ਵਿੱਚੋਂ ਇੱਕ ਦੀ ਮੌਤ ਹੋ ਗਈ, ਦੂਜਾ ਹੋਸਪਿਟਲ ਦੇ ਵਿੱਚ ਭਰਤੀ ਕਰਵਾਇਆ ਗਿਆ। ਦੋਵਾਂ ਦੀ ਉਮਰ 16 17 ਸਾਲ ਦੀ ਸੀ। ਉੱਥੇ ਹੀ ਗੁੱਸੇ ‘ਚ ਇਨਸਾਫ਼ ਦੀ ਗੁਹਾਰ ਲਗਾਉਂਦਿਆਂ ਪਰਿਵਾਰ ਵਲੋਂ ਜ਼ੋਰਦਾਰ ਹੰਗਾਮਾ ਵੀ ਕੀਤਾ ਗਿਆ। ਅਸਲ ‘ਚ ਮੋਹਾਲੀ ਵਿੱਚ ਪ੍ਰਵਾਸੀ ਨੌਜਵਾਨਾਂ ਨੇ ਇੱਕ ਨਬਾਲਿਗ ਦਾ ਬੜੀ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਏਅਰਪੋਰਟ ਰੋਡ ਨੂੰ ਜਾਮ ਕੀਤਾ ਗਿਆ। ਪੁਲਿਸ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਕੀ ਸੀ ਮਾਮਲਾ?
ਪਿੰਡ ਕੁੰਭੜਾ ਦਾ ਰਹਿਣ ਵਾਲਾ 17 ਸਾਲਾ ਦਮਨਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਨਾਲ ਪਿੰਡ ਵਿੱਚ ਬੈਠਾ ਸੀ। ਇਸ ਦੌਰਾਨ ਇਕ ਪ੍ਰਵਾਸੀ ਨੌਜਵਾਨ ਬਾਈਕ ‘ਤੇ ਆਇਆ ਅਤੇ ਅਚਾਨਕ ਉਸ ਦੀ ਬਾਈਕ ਦੋਵਾਂ ਨਾਲ ਟਕਰਾ ਗਈ। ਦੋਵਾਂ ਦੋਸਤਾਂ ਨੇ ਨੌਜਵਾਨ ਨੂੰ ਬਾਇਕ ਹੌਲੀ-ਹੌਲੀ ਚਲਾਉਣ ਲਈ ਕਿਹਾ ਜਿਸ ਤੋਂ ਕੁਝ ਦੇਰ ਚ ਹੀ ਬਹਿਸ ਸ਼ੁਰੂ ਹੋ ਗਈ। ਬਾਅਦ ਪ੍ਰਵਾਸੀ ਨੌਜਵਾਨ ਉਥੋਂ ਚਲਾ ਗਿਆ ਅਤੇ ਦੋਵੇਂ ਦੋਸਤ ਉੱਥੇ ਹੀ ਬੈਠੇ ਰਹੇ। ਕੁਝ ਸਮੇਂ ਬਾਅਦ ਬਾਈਕ ਚਾਲਕ ਆਪਣੇ ਨਾਲ 10 ਤੋਂ 12 ਪ੍ਰਵਾਸੀ ਨੌਜਵਾਨਾਂ ਨੂੰ ਲੈ ਕੇ ਆਇਆ ਅਤੇ ਦੋਵਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਦਮਨਪ੍ਰੀਤ ਨੂੰ ਗੰਭੀਰ ਸੱਟਾਂ ਲੱਗੀਆਂ।
ਇਸ ਤੋਂ ਇਲਾਵਾ ਉਸ ਦੇ ਦੋਸਤ ਦਿਲਪ੍ਰੀਤ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਹਮਲਾ ਕਰਨ ਤੋਂ ਬਾਅਦ ਉਹ ਫਰਾਰ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੀੜਤ ਦੇ ਘਰ ਸੂਚਨਾ ਦਿੱਤੀ। ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦਮਨਪ੍ਰੀਤ ਦੀ ਮੌਤ ਹੋ ਗਈ। ਉਸ ਦਾ ਦੋਸਤ ਦਿਲਪ੍ਰੀਤ ਇਸ ਸਮੇਂ ਇਲਾਜ ਅਧੀਨ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।