ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਮੰਗਲਵਾਰ ਰਾਤ ਚਾਰ ਦੋਸਤਾਂ ਨੇ ਮਿਲ ਕੇ ਸ਼ਰਾਬ ਪੀਤੀ ਸੀ। ਬੁੱਧਵਾਰ ਸਵੇਰੇ ਉਹ ਸੁੱਤੇ ਹੀ ਨਹੀਂ ਉਠੇ। ਦਿੜ੍ਹਬਾ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਛਾਣ 50 ਸਾਲਾ ਭੋਲਾ ਸਿੰਘ, 42 ਸਾਲਾ ਨਿਰਮਲ ਸਿੰਘ, 42 ਸਾਲਾ ਪ੍ਰਗਟ ਸਿੰਘ ਅਤੇ 30 ਸਾਲਾ ਜਗਜੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦਲਿਤ ਪਰਿਵਾਰਾਂ ਨਾਲ ਸਬੰਧਤ ਹਨ। ਥਾਣਾ ਦਿੜ੍ਹਬਾ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।