ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ BBMB ਵੱਲੋਂ ਭਾਖੜਾ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਫਿਲਹਾਲ ਟੈਸਟਿੰਗ ਲਈ ਸਿਰਫ਼ 1 ਫੁੱਟ ਤੱਕ ਹੀ ਗੇਟ ਖੋਲ੍ਹੇ ਗਏ ਹਨ। ਦੱਸ ਦੇਈਏ ਕਿ ਗੋਵਿੰਦ ਸਾਗਰ ਝੀਲ ‘ਚ ਪਾਣੀ ਲਗਾਤਾਰ ਵਧ ਰਿਹਾ ਹੈ।
ਭਾਖੜਾ ਡੈਮ ਦੇ ਫਲੱਡ ਗੇਟਾਂ ਰਾਹੀਂ ਲਗਭਗ 13 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ, ਜਦਕਿ ਟਰਬਾਈਨਾਂ ਰਾਹੀਂ 32,171 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਸਤਲੁਜ ਦਰਿਆ ਦੇ ਵਿੱਚ 20650 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।ਉੱਤਰੀ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਅਤੇ ਬੱਦਲ ਫਟਣ ਦੀਆਂ ਘਟਨਾਵਾਂ ਕਾਰਨ ਭਾਖੜਾ ਡੈਮ ਦੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦਾ ਪੱਧਰ ਲਗਾਤਾਰ ਹਰ ਰੋਜ਼ ਲਗਭਗ ਦੋ ਤੋਂ ਢਾਈ ਫੁੱਟ ਵੱਧ ਰਿਹਾ ਸੀ।