ਅਮਰੀਕਾ ‘ਚ 8 ਮਹੀਨੇ ਦੀ ਬੱਚੀ ਸਣੇ ਪੰਜਾਬੀ ਪਰਿਵਾਰ ਅਗਵਾ

Prabhjot Kaur
2 Min Read

ਕੈਲੀਫੋਰਨੀਆ:  ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ 8 ਮਹੀਨੇ ਦੀ ਬੱਚੀ ਸਣੇ ਪੰਜਾਬੀ ਮੂਲ ਦੇ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਅਗਵਾ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ ਲੋਕਾਂ ਵਿੱਚ ਇੱਕ 8 ਮਹੀਨੇ ਦੀ ਬੱਚੀ ਅਤੇ ਉਸਦੇ ਮਾਤਾ-ਪਿਤਾ ਸ਼ਾਮਲ ਹਨ। ਜਿਨ੍ਹਾਂ ਦੀ ਪਛਾਣ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਆਰੋਹੀ ਅਤੇ 39 ਸਾਲਾ ਅਮਨਦੀਪ ਸਿੰਘ ਵਜੋਂ ਕੀਤੀ ਗਈ ਹੈ।

ਪੁਲਿਸ ਸ਼ੈਰਿਫ ਵਾਰਨਕੇ  ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਸ਼ੱਕੀ ਹਥਿਆਰਬੰਦ ਅਤੇ ਖਤਰਨਾਕ ਹੈ। ਸ਼ੈਰਿਫ ਨੇ ਸ਼ੱਕੀ ਵਿਅਕਤੀ ਦੀਆਂ ਦੋ ਫੋਟੋਆਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਕੋਈ ਫਿਰੌਤੀ ਦੀ ਮੰਗ ਨਹੀਂ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਤੁਹਾਡੀ ਮਦਦ ਦੀ ਜ਼ਰੂਰਤ ਹੈ, ਜੇਕਰ ਕਿਸੇ ਨੂੰ ਸ਼ੱਕੀ ਵਿਅਕਤੀ ਬਾਰੇ ਕੁਝ ਪਤਾ ਲੱਗੇ ਤਾਂ ਉਹ ਪੁਲਿਸ ਨੂੰ ਸੂਚਿਤ ਕਰਨ।

 


Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment