ਨਿਊਜ਼ ਡੈਸਕ: ਕੈਨੇਡਾ ਦੇ ਟੋਰਾਂਟੋ ਵਿੱਚ ਇੱਕ ਸੜਕ ਹਾਦਸੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌ.ਤ ਹੋ ਗਈ। ਚਾਰੋਂ ਵਿਦਿਆਰਥੀ ਗੁਜਰਾਤ ਦੇ ਰਹਿਣ ਵਾਲੇ ਸਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜ ਦੋਸਤ ਆਪਣੀ ਟੇਸਲਾ ਕਾਰ ਵਿੱਚ ਕਿਤੇ ਜਾ ਰਹੇ ਸਨ। ਇਸ ਦੌਰਾਨ ਕਾਰ ਇੱਕ ਖੰਭੇ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਕਾਰ ਨੂੰ ਅਚਾਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇਲੈਕਟ੍ਰਿਕ ਕਾਰ ਦੀ ਬੈਟਰੀ ‘ਚ ਅੱਗ ਲੱਗਣ ਕਾਰਨ ਵਾਪਰਿਆ ਹੈ। ਅੱਗ ਲੱਗਣ ਕਾਰਨ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌ.ਤ ਹੋ ਗਈ।
ਮ੍ਰਿਤਕਾਂ ਦੀ ਪਛਾਣ 30 ਸਾਲਾ ਕੇਤਾ ਗੋਹਿਲ ਅਤੇ 26 ਸਾਲਾ ਨੀਲ ਗੋਹਿਲ ਵਜੋਂ ਹੋਈ ਹੈ। ਦੋਵੇਂ ਭੈਣ-ਭਰਾ ਸਨ। ਇੱਕ ਮ੍ਰਿਤਕ ਦੀ ਪਛਾਣ ਜੈਰਾਜ ਸਿੰਘ ਸਿਸੋਦੀਆ ਵਜੋਂ ਹੋਈ ਹੈ। ਚੌਥੇ ਵਿਅਕਤੀ ਦੀ ਪਛਾਣ ਨੀਲਰਾਜ ਗੋਹਿਲ ਵਜੋਂ ਹੋਈ ਹੈ। ਰਿਪੋਰਟਾਂ ਮੁਤਾਬਕ ਇਹ ਹਾਦਸਾ ਟੋਰਾਂਟੋ ਦੇ ਡਾਊਨਟਾਊਨ ‘ਚ ਚੈਰੀ ਸਟਰੀਟ ਨੇੜੇ ਅੱਧੀ ਰਾਤ 12 ਵਜੇ ਵਾਪਰਿਆ। ਇਸ ਤੋਂ ਪਹਿਲਾਂ 27 ਜੁਲਾਈ ਨੂੰ ਕੈਨੇਡਾ ਦੇ ਨਿਊ ਬਰੰਜ਼ਵਿਕ ਸੂਬੇ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬ ਦੇ ਤਿੰਨ ਵਿਦਿਆਰਥੀਆਂ ਦੀ ਮੌ.ਤ ਹੋ ਗਈ ਸੀ। ਮ੍ਰਿਤਕਾਂ ਦੀ ਪਛਾਣ ਹਰਮਨ ਸੋਮਲ, ਨਵਜੋਤ ਸੋਮਲ ਅਤੇ ਰੇਸ਼ਮ ਸਮਾਣਾ ਵਜੋਂ ਹੋਈ ਹੈ। ਇਹ ਤਿੰਨੋਂ ਵਿਦਿਆਰਥੀ ਸਟੱਡੀ ਵੀਜ਼ੇ ‘ਤੇ ਕੈਨੇਡਾ ਗਏ ਸਨ। ਸਾਰੇ ਵਿਦਿਆਰਥੀ ਟੈਕਸੀ ਵਿੱਚ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਟੈਕਸੀ ਦਾ ਟਾਇਰ ਫਟ ਗਿਆ ਅਤੇ ਕਾਰ ਹਾਦਸਾਗ੍ਰਸਤ ਹੋ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।