ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਹੋਈ ਮੁੱਠਭੇੜ ਦੌਰਾਨ 4 ਅੱਤਵਾਦੀ ਢੇਰ

TeamGlobalPunjab
1 Min Read

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਹੋਈ ਮੁੱਠਭੇੜ ਵਿੱਚ 4 ਅੱਤਵਾਦੀ ਮਾਰੇ ਗਏ। ਪੁਲੀਸ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਮਨਿਹਾਲ ਇਲਾਕੇ ਵਿੱਚ ਘੇਰਾਬੰਦੀ ਕਰ ਜਾਂਚ ਅਭਿਆਨ ਸ਼ੁਰੂ ਕਰ ਦਿੱਤਾ ਸੀ।

ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਉੱਥੇ ਮੁਠਭੇੜ ਸ਼ੁਰੂ ਹੋ ਗਈ। ਸੁਰੱਖਿਆ ਬਲਾਂ ਨੇ ਵੀ ਇਸ ਦਾ ਮੂੰਹ ਤੋੜ ਜਵਾਬ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਮੁਠਭੇੜ ਵਿੱਚ 4 ਅੱਤਵਾਦੀ ਮਾਰੇ ਗਏ ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ।

ਅੱਤਵਾਦੀਆਂ ‘ਚ ਆਮਿਰ ਸ਼ਰੀਫ ਵਾਸੀ ਬਾਟਾਪੋਰਾ, ਰਈਸ ਅਹਿਮਦ ਭੱਟ ਵਾਸੀ ਡੀਕੇਪੋਰਾ ਸ਼ੋਪੀਆਂ, ਆਕਿਬ ਮਲਿਕ ਵਾਸੀ ਅਰਸ਼ੀਪੋਰਾ ਸ਼ੋਪੀਆਂ ਜਦਕਿ ਚੌਥੇ ਦੀ ਪਛਾਣ ਅਲਤਾਫ ਅਹਿਮਦ ਵਾਨੀ ਵਜੋਂ ਹੋਈ ਹੈ। ਇਹ ਲਸ਼ਕਰ-ਏ-ਮੁਸਤਫ਼ਾ ਅਤੇ ਲਸ਼ਕਰ ਏ ਤੋਇਬਾ ਨਾਲ ਸਬੰਧ ਰੱਖਦੇ ਸਨ ਤੇ ਪਿਛਲੇ ਛੇ ਮਹੀਨਿਆਂ ਤੋਂ ਲਾਪਤਾ ਸਨ।

ਅਧਿਕਾਰੀਆਂ ਨੇ ਦੱਸਿਆ ਮੁੱਠਭੇੜ ਵਾਲੀ ਥਾਂ ਤੋਂ ਵੱਡੀ ਗਿਣਤੀ ‘ਚ ਹਥਿਆਰ ਬਰਾਮਦ ਹੋਏ ਹਨ ਤੇ ਇਸ ਦੌਰਾਨ ਕੁਝ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

- Advertisement -

Share this Article
Leave a comment