ਚੰਡੀਗੜ੍ਹ ‘ਚ ਅੱਜ ਕੋਰੋਨਾ ਦੇ 4 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ, ਸੰਕਰਮਿਤ ਮਰੀਜ਼ਾਂ ਦਾ ਅੰਕੜਾ ਪੁੱਜਾ 293 ਤੱਕ

TeamGlobalPunjab
1 Min Read

ਚੰਡੀਗੜ੍ਹ : ਕੇਂਦਰ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ‘ਚ ਕੋਰੋਨਾ ਮਹਾਮਾਰੀ ਗੰਭੀਰ ਰੂਪ ਧਾਰਨ ਕਰਦੀ ਜਾ ਰਹੀ ਹੈ। ਚੰਡੀਗੜ੍ਹ ‘ਚ ਅੱਜ ਕੋਰੋਨਾ ਦੇ 4 ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਯੂਟੀ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 293 ਹੋ ਗਿਆ ਹੈ। ਇਨ੍ਹਾਂ ‘ਚੋਂ 90 ਮਾਮਲੇ ਅਜੇ ਵੀ ਐਕਟਿਵ ਹਨ। ਪੀਜੀਆਈ, ਚੰਡੀਗੜ੍ਹ ਦੀ ਰਿਪੋਰਟ ਅਨੁਸਾਰ ਇੱਕ 40 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪੀੜਤ ਵਿਅਕਤੀ ਖ਼ੁਦਾ ਅਲੀ ਸ਼ੇਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਸ ਨੂੰ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ ਕੈਨੇਡਾ ਤੋਂ ਚੰਡੀਗੜ੍ਹ ਆਈ ਇੱਕ 27 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਪੀੜਤ ਲੜਕੀ ਕੈਨੇਡਾ ‘ਚ ਪੜਾਈ ਕਰ ਰਹੀ ਸੀ ਅਤੇ ਹਾਲ ਹੀ ਵਿੱਚ ਉਹ ਕੈਨੇਡਾ ਤੋਂ ਆਪਣੇ ਘਰ ਪਰਤੀ ਸੀ। ਜਿਸ ਤੋਂ ਬਾਅਦ ਲੜਕੀ ਨੂੰ ਘਰ ‘ਚ ਹੀ ਕੁਆਰੰਟੀਨ ਕੀਤਾ ਗਿਆ ਸੀ। ਜਿਸ ਦੀ ਕਿ ਰਿਪੋਰਟ ਹੁਣ ਪਾਜ਼ੀਟਿਵ ਆਈ ਹੈ। ਦੱਸ ਦਈਏ ਕਿ ਉਕਤ ਲੜਕੀ ਦਾ ਪਰਿਵਾਰ ਇੱਥੇ ਹੀ ਰਹਿੰਦਾ ਹੈ।

ਅੱਜ ਸਵੇਰੇ ਚੰਡੀਗੜ੍ਹ ਦੇ ਕੋਰੋਨਾ ਹੌਟਸਟਾਪ ਬਾਪੂ ਧਾਮ ਕਾਲੋਨੀ ‘ਚ ਵੀ ਕੋਰੋਨਾ ਦੇ 2 ਮਾਮਲੇ ਸਾਹਮਣੇ ਆਏ ਹਨ।

 

- Advertisement -

 

Share this Article
Leave a comment