ਕੈਪਟਨ ਦੀ ਸਿਟੀ ‘ਚ ਕੋਰੋਨਾ ਦੇ 4 ਹੋਰ ਨਵੇਂ ਮਾਮਲੇ, ਆਸ਼ਾ ਵਰਕਰ ਸਮੇਤ 4 ਦੀ ਰਿਪੋਰਟ ਆਈ ਪਾਜ਼ੀਟਿਵ

TeamGlobalPunjab
2 Min Read

ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ‘ਚ ਅੱਜ ਕੋਰੋਨਾ ਦੇ 4 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਿਨ੍ਹਾਂ ‘ਚ ਇੱਕ ਆਸ਼ਾ ਵਰਕਰ ਵੀ ਸ਼ਾਮਲ ਹੈ।  ਇਸ ਦੇ ਨਾਲ ਹੀ ਜ਼ਿਲ੍ਹੇ ‘ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ 126 ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਵੱਲੋ ਦਿੱਤੀ ਗਈ ਹੈ। ਨਵੇਂ ਚਾਰ ਮਿਲੇ ਮਾਮਲਿਆਂ ‘ਚ 2 ਮਰਦ ਅਤੇ 2 ਔਰਤਾਂ ਸ਼ਾਮਲ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਨਵੇਂ ਮਿਲੇ ਮਾਮਲਿਆਂ ‘ਚੋਂ 2 ਵਿਅਕਤੀ ਹਾਲ ਹੀ ‘ਚ ਕੁਵੈਤ ਤੋਂ ਪਰਤੇ ਸਨ। ਜਿਨ੍ਹਾਂ ਨੂੰ ਗੁਰਦੁਆਰਾ ਸ੍ਰੀ ਦੁਖ ਨਿਵਾਰਨ ਸਾਹਿਬ ‘ਚ ਇਕਾਂਤਵਾਸ ਕੀਤਾ ਗਿਆ ਸੀ।ਇਸ ਤੋਂ ਇਲਾਵਾ ਪਿੰਡ ਮਟੋਰਡਾ ਦੀ ਆਸ਼ਾ ਵਰਕਰ ਅਤੇ ਪਿੰਡ ਸਿੰਬੜੋ ਦੀ ਇੱਕ ਮਹਿਲਾ ਜੋ ਦਿੱਲੀ ਤੋਂ ਵਾਪਸ ਪਿੰਡ ਪਰਤੀ ਸੀ ਦੀ ਵੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ।

ਜ਼ਿਕਰਯੋਗ ਹੈ ਕਿ ਅੱਜ ਸਵੇਰੇ ਪਟਿਆਲਾ ਦੇ ਗੁਆਂਢੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ‘ਚ ਵੀ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਲੋਕ ਹਾਲ ਹੀ ‘ਚ ਦਿੱਲੀ ਵਿਖੇ ਇੱਕ ਵਿਆਹ ‘ਚ ਸ਼ਾਮਲ ਹੋਏ ਸਨ। ਜਿਸ ਤੋਂ ਉਪਰੰਤ ਸਿਹਤ ਵਿਭਾਗ ਪੰਜਾਬ ਵੱਲੋਂ ਬੀਤੀ 30 ਮਈ ਇਨ੍ਹਾਂ ਦੇ ਕੋਰੋਨਾ ਸਬੰਧੀ ਨਮੂਨੇ ਜਾਂਚ ਲਈ ਭੇਜੇ ਗਏ ਸਨ। ਜਿਸ ਦੀ ਰਿਪੋਰਟ ਤੋਂ ਬਾਅਦ ਇਹ 5 ਮੈਂਬਰ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

Share this Article
Leave a comment