ਚੰਡੀਗੜ੍ਹ ‘ਚ ਤੜਕਸਾਰ ਕੋਰੋਨਾ ਦੇ 4 ਅਤੇ ਮੁਹਾਲੀ ‘ਚ 3 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਚੰਡੀਗੜ੍ਹ : ਕੋਰੋਨਾ ਮਹਾਮਾਰੀ ਨੇ ਹਰ ਪਾਸੇ ਤਬਾਹੀ ਮਚਾਈ ਹੋਈ ਹੈ। ਅੱਜ ਤੜਕਸਾਰ ਬਿਊਟੀਫੁਲ ਸਿਟੀ ਚੰਡੀਗੜ੍ਹ ਦੇ ਸੈਕਟਰ 16 ਦੇ ਇੱਕੋ ਪਰਿਵਾਰ ਦੇ 4 ਮੈਂਬਰਾਂ ‘ਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ 332 ਹੋ ਗਈ ਹੈ। ਯੂਟੀ ‘ਚ ਕੋਰੋਨਾ ਦੇ ਅਜੇ 38 ਕੇਸ ਸਰਗਰਮ ਹਨ। ਜ਼ਿਕਰਯੋਗ ਹੈ ਕਿ ਜਿਸ ਪਰਿਵਾਰ ‘ਚੋਂ ਅੱਜ 4  ਮੈਂਬਰਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਉਸ ਪਰਿਵਾਰ ਦੇ ਇੱਕ ਮੈਂਬਰ ਦੀ ਕੁਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ।

ਇਸ ਦੇ ਨਾਲ ਹੀ ਮੁਹਾਲੀ ‘ਚ ਵੀ ਅੱਜ ਸਵੇੇਰੇ ਕੋਰੋਨਾ ਦੇ 3 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਡੇਰਾਬੱਸੀ ਸਥਿਤ ਪ੍ਰੀਤ ਨਗਰ ਦੇ 57 ਸਾਲਾ ਵਿਅਕਤੀ, ਸ਼ਿਵਲ ਕੰਪਲੈਕਸ ਦੇ 25 ਸਾਲਾ ਨੌਜਵਾਨ ਅਤੇ ਪਿੰਡ ਭੇਰਾ ਦੀ ਇੱਕ 22 ਸਾਲਾ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 143 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 28 ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਉਕਤ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀਆਂ ਦੇ ਸੈਂਪਲ ਲਏ ਜਾ ਰਹੇ ਹਨ। ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ 25 ਸਾਲਾ ਪਾਜ਼ੀਟਿਵ ਪਾਇਆ ਗਿਆ ਨੌਜਵਾਨ ਹਾਲ ਹੀ ‘ਚ ਮਥੁਰਾ ਤੋਂ ਘਰ ਵਾਪਸ ਪਰਤਿਆ ਸੀ ਅਤੇ 22 ਸਾਲਾ ਔਰਤ ਫਲੂ ਕਾਰਨ ਹਸਪਤਾਲ ‘ਚ ਦਾਖਲ ਹੋਈ ਸੀ। ਉਨ੍ਹਾਂ ਦੱਸਿਆ ਕਿ ਉਕਤ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Share this Article
Leave a comment