ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕਤਲ ਮਾਮਲੇ ‘ਚ 4 ਨੌਜਵਾਨ ਗ੍ਰਿਫ਼ਤਾਰ

Rajneet Kaur
1 Min Read

ਪਟਿਆਲਾ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਹੋਏ ਵਿਦਿਆਰਥੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਦਸ ਦਈਏ ਕਿ  ਪੰਜਾਬੀ ਯੂਨੀਵਰਸਿਟੀ ‘ਚ ਵਿਦਿਆਰਥੀ ਦੇ ਕਤਲ ਦਾ ਕਾਰਨ ਬਿਜਲੀ ਦਾ ਬਿੱਲ ਸੀ। ਨੌਜਵਾਨਾਂ ਵਿਚਾਲੇ ਕਿਰਾਏ ‘ਤੇ ਲਈ ਕੋਠੀ ਦਾ ਬਿਜਲੀ ਬਿੱਲ ਭਰਨ ਨੂੰ ਲੈ ਕੇ ਸ਼ੁਰੂ ਹੋਇਆ ਝਗੜਾ ਕਤਲ ਤਕ ਪਹੁੰਚ ਗਿਆ। ਪੁਲਿਸ ਵੱਲੋਂ ਕਤਲ ਵਿੱਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ ।

ਐਸਐਸਪੀ ਵਰੁਣ ਸ਼ਰਮਾ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਨਵਜੋਤ ਸਿੰਘ ਕਤਲ ਮਾਮਲੇ ‘ਚ ਮਨਦੀਪ ਸਿੰਘ ਜੁਗਨੂੰ ਵਾਸੀ ਪਿੰਡ ਥੇੜੀ, ਮੋਹਿਤ ਕੰਬੋਜ ਵਾਸੀ ਫਾਜ਼ਿਲਕਾ, ਸੰਨਜੋਤ ਸਿੰਘ ਵਾਸੀ ਪਿੰਡ ਠੇਠਰ ਕਲਾਂ ਫਿਰੋਜਪੁਰ, ਹਰਵਿੰਦਰ ਸਿੰਘ ਵਾਸੀ ਪਿੰਡ ਮੋਰਵਾਲੀ ਫਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ  27 ਤਾਰੀਕ ਨੂੰ ਨਵਜੋਤ ਸਿੱਘ ’ਤੇ ਉਸਦੇ ਸਾਥੀਆਂ ਹਮਲਾ ਕਰ ਦਿੱਤਾ। ਇਸ ਸ਼ਮਲੇ ਵਿੱਚ ਨਵਜੋਤ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment