ਲੁਧਿਆਣਾ: ਲੁਧਿਆਣਾ ‘ਚ ਪਿਛਲੇ 15 ਦਿਨਾਂ ‘ਚ ਸ਼ਿਵ ਸੈਨਾ ਆਗੂਆਂ ਦੇ ਘਰਾਂ ‘ਤੇ ਪੈਟਰੋਲ ਬੰਬਾਂ ਨਾਲ ਹਮਲਾ ਕਰਨ ਵਾਲੇ 4 ਹਮਲਾਵਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਮੁਤਾਬਕ ਘਟਨਾ ਤੋਂ ਪਹਿਲਾਂ ਹਮਲਾਵਰਾਂ ਨੇ ਹਿੰਦੂ ਨੇਤਾਵਾਂ ਦੇ ਘਰਾਂ ਦੀ ਰੇਕੀ ਕੀਤੀ ਸੀ।
ਇਸ ਤੋਂ ਇਲਾਵਾ ਪੈਟਰੋਲ ਬੰਬ ਸੁੱਟ ਕੇ ਭੱਜਣ ਵਾਲੇ ਬਾਈਕ ਸਵਾਰ ਕੈਮਰਿਆਂ ‘ਚ ਕੈਦ ਹੋ ਗਏ। ਜਿਸ ‘ਚ ਮੋਟਰਸਾਈਕਲ ਦੀ ਨੰਬਰ ਪਲੇਟ ਵੀ ਕੈਦ ਹੋ ਗਈ ਤੇ ਇਸ ਦੀ ਹੀ ਮਦਦ ਨਾਲ ਪੁਲਿਸ ਨੇ ਨਵਾਂਸ਼ਹਿਰ ਦੇ ਨੇੜ੍ਹੇ ਤੋਂ ਇਹਨਾਂ ਹਮਲਾਵਰਾਂ ਨੂੰ ਕਾਬੂ ਕਰ ਲਿਆ। ਜ਼ਿਕਰਣਗਿ ਹੈ ਕਿ ਲੁਧਿਆਣਾ ‘ਚ ਸ਼ਿਵ ਸੈਨਾ ਦੇ ਦੋ ਆਗੂਆਂ ‘ਤੇ ਹਮਲਾ ਹੋਇਆ ਹੈ। ਇਹਨਾਂ ਦੋਵਾਂ ਘਟਨਾਵਾਂ ਵਿੱਚ ਮੁਲਜ਼ਮ ਵੱਖ-ਵੱਖ ਦੱਸੇ ਜਾ ਰਹੇ ਹਨ। ਇਹਨਾਂ ਵਲੋਂ ਜ਼ਿਆਦਾਤਰ ਚੋਰੀਆਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ।
ਇਨ੍ਹਾਂ ਲੋਕਾਂ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਦਾ ਖੁਲਾਸਾ ਪੁਲਸ ਪੁੱਛਗਿੱਛ ਦੌਰਾਨ ਹੋਵੇਗਾ। ਇਨ੍ਹਾਂ ਘਟਨਾਵਾਂ ਤੋਂ ਬਾਅਦ ਪਾਕਿਸਤਾਨ ‘ਚ ਲੁਕੇ ਅੱਤਵਾਦੀ ਰਣਜੀਤ ਸਿੰਘ ਉਰਫ਼ ਰਣਜੀਤ ਨੀਟਾ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।