ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਪੰਜਾਬ ਕਾਂਗਰਸ ਵਿਚ ਇੱਕ ਵਾਰ ਮੁੜ ਤੋਂ ਬਗਾਵਤੀ ਸੁਰ ਤੇਜ਼ ਹੋ ਗਏ ਹਨ। ਪੰਜਾਬ ਵਿਚ ਕਾਂਗਰਸ ਦੇ 40 ਵਿਧਾਇਕਾਂ ਨੇ ਹਾਈਕਮਾਨ ਨੂੰ ਚਿੱਠੀ ਲਿਖਿਆ ਹੈ। ਵਿਧਾਇਕਾਂ ਨੇ ਪਾਰਟੀ ਮੁਖੀ ਸੋਨੀਆ ਗਾਂਧੀ ਨੂੰ ਲਿਖੇ ਚਿੱਠੀ ‘ਚ ਜਲਦ ਤੋਂ ਜਲਦ ਵਿਧਾਇਕ ਦਲ ਦੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ।
ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਇਸ ਬੈਠਕ ਵਿਚ ਦੋ ਕੇਂਦਰੀ ਨਿਗਰਾਨ ਨੂੰ ਵੀ ਭੇਜਿਆ ਜਾਵੇ ਤੇ ਉਨ੍ਹਾਂ ਦੇ ਸਾਹਮਣੇ ਹੀ ਵਿਧਾਇਕ ਆਪਣੀ ਗੱਲ ਰੱਖਣਗੇ।
ਵਿਧਾਇਕ ਦਲ ਦੀ ਬੈਠਕ ਬੁਲਾਉਣ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਬੇਭਰੋਸਗੀ ਜਤਾਉਣ ਵਾਲੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕੁਝ ਵਿਧਾਇਕਾਂ ਨੂੰ ਨਾਲ ਲੈ ਕੇ ਸਵੇਰ ਤੋਂ ਹੀ ਕਾਂਗਰਸ ਦੇ ਹੋਰ ਵਿਧਾਇਕਾਂ ਕੋਲੋਂ ਸੋਨੀਆ ਗਾਂਧੀ ਨੂੰ ਲਿਖੇ ਗਏ ਪੱਤਰ ’ਤੇ ਦਸਤਖਤ ਕਰਵਾਏ ਹਨ।