ਭਾਰਤ-ਪਾਕਿ ਸਰਹੱਦ ਨੇੜਿਓਂ 40 ਕਿੱਲੋ ਹੈਰੋਇਨ ਤੇ ਅਫੀਮ ਬਰਾਮਦ, BSF ਵੱਲੋਂ ਫਾਇਰਿੰਗ ਤੋਂ ਬਾਅਦ ਭੱਜੇ ਤਸਕਰ

TeamGlobalPunjab
1 Min Read

ਅੰਮ੍ਰਿਤਸਰ : ਬੀਐੱਸਐੱਫ ਤੇ ਪੰਜਾਬ ਪੁਲਿਸ ਵੱਲੋਂ ਚਲਾਈ ਸਾਂਝੀ ਮੁਹਿੰਮ ਤਹਿਤ ਅੱਜ ਭਾਰਤ-ਪਾਕਿ ਸਰਹੱਦ ਨੇੜਿਆਂ 40 ਕਿੱਲੋ ਹੈਰੋਇਨ, 190 ਗ੍ਰਾਮ ਅਫੀਮ ਤੇ ਇਕ ਪਲਾਸਟਿਕ ਦੀ ਪਾਈਪ ਬਰਾਮਦ ਕਰਨ ‘ਚ ਕਾਮਯਾਬੀ ਹਾਸਲ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਇਸ ਮੌਕੇ ਬੀਐਸਐਫ ਜਵਾਨਾਂ ਵੱਲੋਂ ਪਾਕਿ ਤਸਕਰਾਂ ‘ਤੇ ਗੋਲ਼ੀਬਾਰੀ ਵੀ ਕੀਤੀ ਗਈ ਪਰ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਉਹ ਭੱਜਣ ਵਿੱਚ ਕਾਮਯਾਬ ਹੋ ਗਏ।

ਫੜੀ ਗਈ ਹੈਰੋਇਨ ਦੀ ਪੁਸ਼ਟੀ ਕਰਦਿਆਂ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਤੇ ਪੁਲਿਸ ਵੱਲੋਂ ਇਸ ਖੇਤਰ ਵਿਚ ਸਾਂਝੀ ਮੁਹਿੰਮ ਚਲਾਈ ਜਾ ਰਹੀ ਹੈ ਤੇ ਫੜੀ ਗਈ ਹੈਰੋਇਨ ਬੀਐੱਸਐੱਫ ਨੇ ਕਬਜ਼ੇ ‘ਚ ਲੈ ਲਈ ਗਈ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਟਵੀਟ ਕਰਦਿਆਂ ਕਿਹਾ ਕਿ, ਐਸਐਸਪੀ ਅੰਮ੍ਰਿਤਸਰ (ਦਿਹਾਤੀ), ਗੁਲਨੀਤ ਖੁਰਾਨਾ ਅਤੇ ਉਨ੍ਹਾਂ ਦੀ ਟੀਮ ਨੇ ਅੱਜ ਸਵੇਰੇ ਲਗਭਗ 3 ਵਜੇ ਭਾਰਤ-ਪਾਕਿ ਸਰਹੱਦ ਦੇ ਰਾਮਦਾਸ ਸੈਕਟਰ ਤੋਂ 40 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ ਮੈਨੂੰ ਉਨ੍ਹਾਂ ‘ਤੇ ਮਾਣ ਹੈ।

- Advertisement -

Share this Article
Leave a comment