ਚੰਡੀਗੜ੍ਹ ਪਹੁੰਚੀਆਂ 40 ਨਵੀਆਂ ਇਲੈਕਟ੍ਰਿਕ ਬੱਸਾਂ

Rajneet Kaur
2 Min Read

ਚੰਡੀਗੜ੍ਹ:  ਚੰਡੀਗੜ੍ਹ ਵਿੱਚ 40 ਨਵੀਆਂ ਇਲੈਕਟ੍ਰਿਕ ਬੱਸਾਂ ਪਹੁੰਚ ਗਈਆਂ ਹਨ। ਇਨ੍ਹਾਂ ਨਵੀਆਂ ਇਲੈਕਟ੍ਰਿਕ ਬੱਸਾਂ ਨੂੰ ਦੀਵਾਲੀ ਤੋਂ ਪਹਿਲਾਂ 15 ਅਕਤੂਬਰ ਨੂੰ ਰੂਟ ‘ਤੇ ਚਲਾਉਣ ਦਾ ਫੈਸਲਾ ਕੀਤਾ ਹੈ।ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਪ੍ਰਦਿਊਮਨ ਸਿੰਘ ਦਾ ਕਹਿਣਾ ਹੈ ਕਿ ਸ਼ਹਿਰ ਵਿੱਚ 40 ਨਵੀਆਂ ਇਲੈਕਟ੍ਰਿਕ ਬੱਸਾਂ ਪਹੁੰਚ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਬੱਸਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਚੱਲ ਰਿਹਾ ਹੈ। ਇਨ੍ਹਾਂ ਇਲੈਕਟ੍ਰਿਕ ਬੱਸਾਂ ਤੋਂ 4.62 ਲੱਖ ਲੀਟਰ ਡੀਜ਼ਲ ਦੀ ਵੀ ਬੱਚਤ ਹੋਵੇਗੀ।

ਨਵੀਆਂ ਬੱਸਾਂ ਸੀਟੀਯੂ ਟ੍ਰਾਈਸਿਟੀ (ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ) ਦੇ ਵੱਖ-ਵੱਖ ਰੂਟਾਂ ‘ਤੇ ਚੱਲਣਗੀਆਂ। ਹਰ ਰੋਜ਼ ਲੱਖਾਂ ਲੋਕ ਪੰਚਕੂਲਾ ਅਤੇ ਮੋਹਾਲੀ ਤੋਂ ਚੰਡੀਗੜ੍ਹ ਜਾਂਦੇ ਹਨ। ਇਸ ਸਮੇਂ ਟ੍ਰਾਈਸਿਟੀ ਦੇ ਲੋਕਲ ਰੂਟ ‘ਤੇ 300 ਤੋਂ ਵੱਧ ਏਸੀ, ਨਾਨ ਏਸੀ ਬੱਸਾਂ ਚੱਲ ਰਹੀਆਂ ਹਨ। ਇਨ੍ਹਾਂ ਬੱਸਾਂ ਵਿੱਚ ਡੀਜ਼ਲ ਦੀਆਂ ਬੱਸਾਂ ਵੀ ਹਨ।

ਪਿਛਲੇ ਮਹੀਨੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ  ਸ਼ਹਿਰ ਵਿੱਚ ਇਲੈਕਟ੍ਰਿਕ ਵਹੀਕਲ ਪਾਲਿਸੀ ਲਾਗੂ ਕੀਤੀ ਗਈ ਹੈ। 2026 ਤੱਕ ਸ਼ਹਿਰ ਵਿੱਚ 100 ਫੀਸਦੀ ਇਲੈਕਟ੍ਰਿਕ ਬੱਸਾਂ ਚੱਲਣਗੀਆਂ। ਉਸ ਸਮੇਂ ਪ੍ਰਾਈਵੇਟ ਕਾਰਾਂ ਨੂੰ ਛੱਡ ਕੇ ਬਾਕੀ ਸਾਰੇ ਇਲੈਕਟ੍ਰਿਕ ਵਾਹਨ ਰਜਿਸਟਰਡ ਹੋਣਗੇ। ਪ੍ਰਸ਼ਾਸਨ ਮੁਤਾਬਕ ਇਲੈਕਟ੍ਰਿਕ ਬੱਸਾਂ ਚਲਾਉਣ ਨਾਲ ਸ਼ਹਿਰ ਦਾ ਵਾਤਾਵਰਨ ਸੁਰੱਖਿਅਤ ਰਹੇਗਾ। ਇਨ੍ਹਾਂ ਬੱਸਾਂ ਨਾਲ ਪ੍ਰਦੂਸ਼ਣ ਵਿੱਚ ਕਾਫੀ ਕਮੀ ਆਵੇਗੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment