40 ਪੰਜਾਬੀ ਨੌਜਵਾਨਾਂ ਨੂੰ ਕਾਰ ‘ਚ ਹੁੱਲੜਬਾਜ਼ੀ ਕਰਨੀ ਪਈ ਮਹਿੰਗੀ, ਭੇਜਿਆ ਜਾ ਸਕਦਾ ਹੈ ਵਾਪਿਸ ਭਾਰਤ

Rajneet Kaur
1 Min Read

ਸਰੀ: ਕੈਨੇਡਾ ਦੇ ਸਰੀ ‘ਚ 40 ਪੰਜਾਬੀ ਨੌਜਵਾਨਾਂ ਨੂੰ ਕਾਰ ‘ਚ ਹੁੱਲੜਬਾਜ਼ੀ ਕਰਨੀ ਮਹਿੰਗੀ ਪੈ ਗਈ ਹੈ। ਇਸ ਕਾਰਨ ਇਹ ਨੌਜਵਾਨ ਗੰਭੀਰ ਮਾਮਲੇ ਵਿੱਚ ਫਸ ਗਏ ਹਨ । ਇਨ੍ਹਾਂ ਨੂੰ ਭਾਰਤ ਵਾਪਸ ਵੀ ਭੇਜਿਆ ਜਾ ਸਕਦਾ ਹੈ।

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ।ਜਿਸ ‘ਚ ਨੌਜਵਾਨ ਸਟ੍ਰਾਬੇਰੀ ਹਿੱਲ ਪਲਾਜ਼ਾ 72 ਐਵੇਨਿਊ ਦੇ ਆਲੇ ਦੁਆਲੇ ਤਿੰਨ ਘੰਟੇ ਤੱਕ ਉੱਚੀ ਆਵਾਜ਼ ਵਿੱਚ ਡੈੱਕ ਵਜਾਇਆ ਜਾ ਰਿਹਾ ਸੀ। ਕੈਨੇਡੀਅਨ ਪੁਲਿਸ ਕਾਂਸਟੇਬਲ ਸਰਬਜੀਤ ਸੰਘਾ ਨੇ ਕਿਹਾ ਕਿ ਨੌਜਵਾਨਾਂ  ਨੂੰ  ਕਾਰ ’ਚ ਡੈੱਕ ਵਜਾਉਣ ਤੋਂ ਰੋਕਣ ਲਈ  ਨੋਟਿਸ ਦਿੱਤਾ। ਇਸ ’ਤੇ ਨੌਜਵਾਨਾਂ ਨੇ ਪੁਲਿਸ ਅਧਿਕਾਰ ਨੂੰ ਘੇਰ ਲਿਆ ੳਤੇ ਬਹਿਸ ਕੀਤੀ। ਇੰਨਾ ਹੀ ਨਹੀਂ ਉਨ੍ਹਾਂ ਨੇ ਪੁਲਿਸ ਨਾਲ ਬਦਸਲੂਕੀ ਵੀ ਕੀਤੀ।

ਸੰਘਾ ਨੇ ਕਿਹਾ ਕਿ ਪੰਜਾਬੀਆਂ ਨੇ ਕੈਨੇਡਾ ਦੀ ਆਰਥਿਕਤਾ ਅਤੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ ਪਰ ਕੁਝ ਤੱਤ ਮੁਸੀਬਤ ਪੈਦਾ ਕਰ ਰਹੇ ਹਨ। 40 ਨੌਜਵਾਨਾਂ ‘ਚੋਂ ਜ਼ਿਆਦਾਤਰ ਵਿਦਿਆਰਥੀ ਅਤੇ ਸੈਲਾਨੀ ਹਨ। ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਦੇਸ਼ ’ਚੋਂ ਵਾਪਸ ਵੀ ਭੇਜਿਆ ਜਾ ਸਕਦਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment