ਮੈਰੀਟੋੋਰੀਅਸ ਸਕੂਲ ਦੇ 40 ਵਿਦਿਆਰਥੀ ਹੋਏ ਬਿਮਾਰ, ਸਾਹਮਣੇ ਆਈ ਇਹ ਵਜ੍ਹਾ

Rajneet Kaur
2 Min Read

ਸੰਗਰੂਰ: ਸੰਗਰੂਰ ਦੇ ਸਰਕਾਰੀ ਮੈਰੀਟੋਰੀਅਸ ਸਕੂਲ ‘ਚ ਦੂਸ਼ਿਤ ਭੋਜਨ ਖਾਣ ਨਾਲ 40 ਦੇ ਕਰੀਬ ਬੱਚੇ ਗੰਭੀਰ ਰੂਪ ‘ਚ ਬਿਮਾਰ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਇਸ ਘਟਨਾ ਤੋਂ ਬਾਅਦ ਸੰਗਰੂਰ ਦੇ ਐਸਡੀਐਮ ‘ਤੇ ਵਿਧਾਇਕ ਨਰੇਂਦਰ ਕੌਰ ਭਾਰਜ ਸਕੂਲ ਪਹੁੰਚੇ ਹਨ।  ਬੱਚਿਆਂ ਦੇ ਮਾਪਿਆਂ ਨੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖਾਣਾ ਮੁਹੱਈਆ ਕਰਵਾਉਣ ਵਾਲੇ ਠੇਕੇਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਖਾਣੇ ਦੇ ਸੈਂਪਲ ਲਏ ਗਏ ਹਨ। ਮੈਡੀਕਲ ਟੀਮ ਨੂੰ ਸਕੂਲ ‘ਚ ਹੀ ਨਿਯੁਕਤ ਕੀਤਾ ਗਿਆ ਹੈ।

ਦਾਖਲ ਬੱਚਿਆਂ ਦੇ ਮੂੰਹ ਵਿੱਚ ਝੱਗ ਆਉਣ, ਪੇਟ ‘ਚ ਦਰਦ ਅਤੇ ਉਲਟੀਆਂ ਆਉਣ ਦੀਆਂ ਸ਼ਿਕਾਇਤਾਂ ਆਈਆਂ ਹਨ। ਹਸਪਤਾਲ ‘ਚ ਦਾਖ਼ਲ ਬੱਚਿਆਂ ਨੇ ਦੱਸਿਆ ਕਿ ਦੀਵਾਲੀ ਤੋਂ ਬਾਅਦ ਉਨ੍ਹਾਂ ਨੂੰ ਘਟੀਆ ਕੁਆਲਿਟੀ ਦਾ ਖਾਣਾ ਖੁਆਇਆ ਜਾ ਰਿਹਾ ਹੈ। ਬੱਚਿਆਂ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਦੇ ਖਾਣੇ ‘ਚ ਕੀੜੇ ਨਜ਼ਰ ਆ ਰਹੇ ਸਨ ਪਰ ਮੈੱਸ ਦੇ ਠੇਕੇਦਾਰ ਨੇ ਬੱਚਿਆਂ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਕੀੜੇ ਵਾਲਾ ਭੋਜਨ ਪਰੋਸ ਦਿੱਤਾ। ਦਾਖਲ ਬੱਚਿਆਂ ਦੇ ਮਾਪਿਆਂ ਨੇ ਇਹ ਵੀ ਕਿਹਾ ਕਿ ਬੱਚਿਆਂ ਵੱਲੋਂ ਖਾਣੇ ਸਬੰਧੀ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਪ੍ਰਬੰਧਕਾਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਪਰ ਕਿਸੇ ਨੇ ਕੋਈ ਕਾਰਵਾਈ ਨਹੀਂ ਕੀਤੀ।

ਦੱਸ ਦਈਏ ਕਿ ਸਕੂਲ ਦੇ ਅੰਦਰ ਹੀ ਹੋਸਟਲ ਬਣਾਇਆ ਗਿਆ ਹੈ।ਬੱਚੇ ਇੱਥੇ ਰਹਿੰਦੇ ਹਨ ਅਤੇ ਪੜ੍ਹਦੇ ਹਨ। ਫਿਲਹਾਲ ਅਗਰੇਲੀ ਜਾਂਚ ਜਾਰੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment