24 ਘੰਟਿਆਂ ਤੋਂ ਸੁਰੰਗ ‘ਚ ਫਸੇ 40 ਮਜ਼ਦੂਰ, ਮਸ਼ੀਨਾਂ ਰਾਹੀਂ ਮਲਬਾ ਹਟਾਉਣ ਦਾ ਕੰਮ ਜਾਰੀ

Rajneet Kaur
2 Min Read

ਨਿਊਜ਼ ਡੈਸਕ: ਉੱਤਰਾਖੰਡ ਦੇ ਉੱਤਰਕਾਸ਼ੀ ‘ਚ ਯਮੁਨੋਤਰੀ ਨੈਸ਼ਨਲ ਹਾਈਵੇ ‘ਤੇ ਦੀਵਾਲੀ ਵਾਲੇ ਦਿਨ ਵੱਡਾ ਹਾਦਸਾ ਵਾਪਰ ਗਿਆ। ਇੱਥੇ ਨਿਰਮਾਣ ਅਧੀਨ ਸੁਰੰਗ ਦੇ ਡਿੱਗਣ ਕਾਰਨ 40 ਮਜ਼ਦੂਰ ਅੰਦਰ ਫਸ ਗਏ। ਮਜ਼ਦੂਰਾਂ ਨੂੰ ਬਚਾਉਣ ਲਈ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ। ਮਜ਼ਦੂਰਾਂ ਦੀਆਂ ਜਾਨਾਂ ਬਚਾਉਣ ਲਈ ਮਸ਼ੀਨਾਂ ਰਾਹੀਂ ਮਲਬਾ ਹਟਾਉਣ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਡਰਿੱਲ ਮਸ਼ੀਨਾਂ ਦੀ ਵੀ ਮਦਦ ਲਈ ਜਾ ਰਹੀ ਹੈ। ਵਰਕਰਾਂ ਨਾਲ ਵਾਕੀ-ਟਾਕੀ ਰਾਹੀਂ ਸੰਪਰਕ ਕੀਤਾ ਗਿਆ ਹੈ ਅਤੇ ਹਰ ਕੋਈ ਠੀਕ ਹੈ। ਮਜ਼ਦੂਰਾਂ ਨੂੰ ਆਕਸੀਜਨ ਸਪਲਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਈਪਾਂ ਰਾਹੀਂ ਮਜ਼ਦੂਰਾਂ ਨੂੰ ਖਾਣ-ਪੀਣ ਦਾ ਸਮਾਨ ਸਪਲਾਈ ਕੀਤਾ ਜਾ ਰਿਹਾ ਹੈ।

ਸੁਰੰਗ ਵਿੱਚ ਫਸੇ ਮਜ਼ਦੂਰ ਵੱਖ-ਵੱਖ ਰਾਜਾਂ ਦੇ ਹਨ। ਉੱਤਰਾਖੰਡ ਤੋਂ ਇਲਾਵਾ ਝਾਰਖੰਡ, ਬਿਹਾਰ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਉੜੀਸਾ ਤੋਂ ਮਜ਼ਦੂਰ ਹਨ। ਪੁਲਿਸ ਪ੍ਰਸ਼ਾਸਨ ਦੀ ਟੀਮ ਨੇ ਉੱਤਰਕਾਸ਼ੀ ਦੀ ਸੁਰੰਗ ਵਿੱਚ ਫਸੇ ਮਜ਼ਦੂਰਾਂ ਨਾਲ ਸੰਪਰਕ ਕੀਤਾ ਹੈ। ਪਾਈਪਾਂ ਰਾਹੀਂ ਮਜ਼ਦੂਰਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਦੀ ਸਪਲਾਈ ਕੀਤੀ ਜਾ ਰਹੀ ਹੈ। ਮਜ਼ਦੂਰਾਂ ਨੇ ਪ੍ਰਸ਼ਾਸਨ ਨੂੰ ਕਿਹਾ ਕਿ ਖਾਣਾ ਨਹੀਂ ਆਕਸੀਜਨ ਦੀ ਸਪਲਾਈ ਕੀਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਸੁਰੰਗ ਦੇ ਅੰਦਰ 60 ਮੀਟਰ ਮਲਬਾ ਫੈਲਿਆ ਹੋਇਆ ਹੈ, ਜਿਸ ‘ਚੋਂ ਹੁਣ ਤੱਕ 20 ਮੀਟਰ ਮਲਬਾ ਹਟਾਇਆ ਜਾ ਚੁੱਕਾ ਹੈ ਅਤੇ ਕਰੀਬ 40 ਮੀਟਰ ਮਲਬਾ ਹਟਾਉਣਾ ਬਾਕੀ ਹੈ।

 ਉੱਤਰਕਾਸ਼ੀ ਜ਼ਿਲ੍ਹੇ ਦੇ ਡੀਐਮ ਨੇ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਡੀਐਮ ਅਭਿਸ਼ੇਕ ਰੁਹੇਲਾ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਆਪੋ-ਆਪਣੇ ਕਾਰਜ ਸਥਾਨਾਂ ‘ਤੇ ਵਾਪਿਸ ਜਾਣ ਅਤੇ ਰਾਹਤ ਅਤੇ ਬਚਾਅ ਕਾਰਜਾਂ ਲਈ 24 ਘੰਟੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment