ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵੈਟ ਦੇ 40000 ਬਕਾਇਆ ਕੇਸਾਂ ਨੂੰ ਰੱਦ ਕਰਨ ਦਾ ਐਲਾਨ : ਓ.ਪੀ. ਸੋਨੀ

TeamGlobalPunjab
1 Min Read

ਅੰਮ੍ਰਿਤਸਰ : ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ।

ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸੰਬੰਧਿਤ ਵੈਟ ਦੇ ਕੁੱਲ 48,000 ਕੇਸਾਂ ਵਿਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ।

ਉਪ ਮੁੱਖ ਮੰਤਰੀ ਸੋਨੀ ਨੇ ਅੱਜ ਆਪਣੇ ਰਿਹਾਇਸ਼ ਵਿਖੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਉਦਯੋਗਾਂ ਪ੍ਰਤੀ ਸੰਵੇਦਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਹ ਪੰਜਾਬ ਦੇ ਵਿਕਾਸ ਵਿਚ ਰੀੜ੍ਹ ਦੇ ਹੱਡੀ ਹਨ।

ਸੋਨੀ ਨੇ ਕਿਹਾ ਕਿ ਸੰਬੰਧਿਤ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ਼ 30 ਫ਼ੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ‘ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ।

- Advertisement -

Share this Article
Leave a comment