ਦੇਸ਼ ‘ਚ 24 ਘੰਟਿਆਂ ਦੌਰਾਨ ਕੋਵਿਡ-19 ਦੇ 41,000 ਜ਼ਿਆਦਾ ਨਵੇਂ ਮਾਮਲੇ ਦਰਜ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਸਣੇ ਦੁਨੀਆ ਭਰ ਦੇ 180 ਤੋਂ ਜ਼ਿਆਦਾ ਦੇਸ਼ਾਂ ਵਿੱਚ ਕੋਰੋਨਾਵਾਇਰਸ ਦਾ ਖੌਫ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 6.16 ਕਰੋੜ ਤੋਂ ਜ਼ਿਆਦਾ ਲੋਕ ਇਸ ਸੰਕਰਮਣ ਦੀ ਲਪੇਟ ਵਿੱਚ ਆ ਚੁੱਕੇ ਹਨ। ਇਹ ਵਾਇਰਸ 14.42 ਲੱਖ ਤੋਂ ਜ਼ਿਆਦਾ ਸੰਕਰਮਿਤਾਂ ਦੀ ਜ਼ਿੰਦਗੀ ਖੌਹ ਚੁੱਕਿਆ ਹੈ।

ਭਾਰਤ ਵਿੱਚ ਵੀ ਹਰ ਰੋਜ਼ COVID-19 ਦੇ ਮਾਮਲੇ ਵੱਧ ਰਹੇ ਹਨ। ਸੰਕਰਮਿਤਾਂ ਦੀ ਗਿਣਤੀ 93 ਲੱਖ ਪਾਰ ਹੋ ਗਈ ਹੈ।

ਸਿਹਤ ਮੰਤਰਾਲੇ ਵਲੋਂ ਸ਼ਨੀਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਦੇਸ਼ ਵਿੱਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 93,51,109 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 41,322 ਨਵੇਂ ਮਾਮਲੇ ਸਾਹਮਣੇ ਆਏ ਹਨ।

- Advertisement -
Share this Article
Leave a comment