451 ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਐਲਪੀਜੀ ਸਿਲੰਡਰ ਜ਼ਬਤ

Global Team
3 Min Read

ਨਿਊਜ਼ ਡੈਸਕ: ਮੁੰਬਈ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਐਲਪੀਜੀ ਗੈਸ ਦੀ ਕਾਲਾਬਾਜ਼ਾਰੀ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਇੱਥੇ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ 451 ਐਲਪੀਜੀ ਸਿਲੰਡਰ ਜ਼ਬਤ ਕੀਤੇ ਗਏ ਹਨ। ਪੱਛਮੀ ਏਸ਼ੀਆ ਸੰਕਟ ਦੇ ਵਿਚਕਾਰ ਐਲਪੀਜੀ ਦੀ ਕਾਲਾਬਾਜ਼ਾਰੀ ਵਿਰੁੱਧ ਕਾਰਵਾਈ ਕਰਦੇ ਹੋਏ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਸ਼ੁੱਕਰਵਾਰ ਨੂੰ ਵਾੜੀ ਬੰਦਰ ਪੁਲ ਅਤੇ ਡੋਂਗਰੀ ਖੇਤਰ ਤੋਂ 451 ਗੈਸ ਸਿਲੰਡਰ ਅਤੇ 8 ਵਾਹਨ ਜ਼ਬਤ ਕੀਤੇ ਹਨ।

ਅਧਿਕਾਰੀਆਂ ਅਨੁਸਾਰ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਨੂੰ ਬਿਨਾਂ ਲਾਇਸੈਂਸ ਤੋਂ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਕੇ ਲਿਜਾਇਆ ਜਾ ਰਿਹਾ ਸੀ। ਜ਼ਬਤ ਕੀਤੇ ਗਏ ਸਾਮਾਨ ਦੀ ਕੁੱਲ ਕੀਮਤ ਕਰੀਬ 40.61 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਛਾਪੇਮਾਰੀ ਕੰਟਰੋਲਰ ਫੂਡ ਡਿਸਟ੍ਰੀਬਿਊਸ਼ਨ ਅਤੇ ਸਿਵਲ ਸਪਲਾਈ ਦੇ ਡਾਇਰੈਕਟਰ ਚੰਦਰਕਾਂਤ ਡਾਂਗੇ ਨੂੰ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਹੈ। ਗਣੇਸ਼ ਬੇਲਾਲੇ, ਮਾਧੁਰੀ ਸ਼ਿੰਦੇ ਅਤੇ ਪ੍ਰਦੀਪ ਯਾਦਵ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਜਾਂਚ ਦੌਰਾਨ ‘ਜੈ ਹਿੰਦ ਗੈਸ ਏਜੰਸੀ’ ‘ਤੇ ਸਰਕਾਰੀ ਨਿਯਮਾਂ ਦੀ ਉਲੰਘਣਾ ਅਤੇ ਗੈਰ-ਕਾਨੂੰਨੀ ਸਟੋਰੇਜ ਕਰਨ ਦੇ ਦੋਸ਼ ਲਾਏ ਗਏ ਹਨ। ਡੋਂਗਰੀ ਪੁਲਿਸ ਨੇ ਏਜੰਸੀ ਦੀ ਮਾਲਕ ਨਜਮਾ ਸਨਾਰੁਲ ਮੰਡਲ ਅਤੇ ਸੰਚਾਲਕ ਸਨਾਰੁਲ ਰਹਿਮਤੁੱਲਾ ਮੰਡਲ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦਿੱਲੀ ਸਰਕਾਰ ਨੇ ਬੁੱਧਵਾਰ ਨੂੰ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਪੰਜ ਕਿਲੋਗ੍ਰਾਮ ਐਲਪੀਜੀ ਸਿਲੰਡਰ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਹਨ।

ਮੁੱਖ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ ਅਨੁਸਾਰ ਕੇਂਦਰ ਸਰਕਾਰ ਨੇ ਪ੍ਰਵਾਸੀ ਮਜ਼ਦੂਰ ਸ਼੍ਰੇਣੀ ਤਹਿਤ ਪੰਜ ਕਿਲੋਗ੍ਰਾਮ ਦੇ ਸਿਲੰਡਰਾਂ ਦੀ ਅਲਾਟਮੈਂਟ ਵਿੱਚ 100 ਫੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤੋਂ ਬਾਅਦ ਦਿੱਲੀ ਸਰਕਾਰ ਨੇ ਇਨ੍ਹਾਂ ਸਿਲੰਡਰਾਂ ਦੀ ਰੋਜ਼ਾਨਾ ਉਪਲਬਧਤਾ 684 ਤੋਂ ਵਧਾ ਕੇ 1,368 ਕਰ ਦਿੱਤੀ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਵਧੀ ਹੋਈ ਵੰਡ ਦਾ ਲਾਭ ਆਖਰੀ ਵਿਅਕਤੀ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਪ੍ਰਵਾਸੀ ਮਜ਼ਦੂਰਾਂ ਦੀ ਜ਼ਿਆਦਾ ਗਿਣਤੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment