ਚੰਡੀਗੜ੍ਹ : ਸੂਬੇ ਦੀ ਸੱਤਾ ਤੇ ਕਾਬਜ਼ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਸ਼ੇ ਨੂੰ ਠਲ ਪਾਉਣ ਦਾ ਵਾਅਦਾ ਕੀਤਾ ਗਿਆ ਸੀ ਜਿਸ ਤਹਿਤ ਕਈ ਕਦਮ ਚੁੱਕੇ ਗਏ । ਇਸ ਲਈ ਬਾਕਾਇਦਾ ਐਸਟੀਐਫ ਯਾਨੀ ਸਪੈਸ਼ਲ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ । ਐਸਟੀਐਫ ਵਲੋਂ ਨਸ਼ਾ ਤਸਕਰਾਂ ਨਾਲ ਕੁਝ ਪੁਲਿਸ ਅਧਿਕਾਰੀਆਂ ਦੀ ਭਾਗੀਦਾਰੀ ਦਾ ਪਤਾ ਲਗਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ।
ਇਨ੍ਹਾਂ ਯਤਨਾਂ ਸਦਕਾ ਅਪ੍ਰੈਲ 2017 ਤੋਂ ਲੈ ਕੇ 30.04.2020 ਤੱਕ, ਕੁੱਲ 114 ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ । ਇਥੇ ਹੀ ਬੱਸ ਨਹੀਂ ਇਨ੍ਹਾਂ ਵਿੱਚੋਂ 148 ਪੁਲਿਸ ਮੁਲਾਜ਼ਮਾਂ ਅਤੇ ਵਿਭਾਗੀ ਪੜਤਾਲਾਂ ਉਪਰੰਤ 61 ਪੁਲਿਸ ਮੁਲਾਜ਼ਮਾਂ ਖਿਲਾਫ਼ ਕਾਰਵਾਈ ਆਰੰਭ ਕੀਤੇ ਜਾਣ ਦਾ ਵੀ ਦਾਅਵਾ ਕੀਤਾ ਜਾ ਰਿਹਾ ਹੈ ।
ਦਸ ਦੇਈਏ ਕਿ 47 ਪੁਲਿਸ ਮੁਲਜ਼ਮਾਂ ਤੇ ਕਾਰਵਾਈ ਉਪਰੰਤ ਬਰਖਾਸਤਗੀ ਦੀ ਗਾਜ ਡਿਗ ਪਈ ਹੈ ਅਤੇ 17 ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਟਾਸਕ ਫੋਰਸ ਦੇ ਚੀਫ-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਨੇ ਸਾਲ 2017 ਵਿੱਚ 37 ਮਾਮਲਿਆਂ ਵਿੱਚ 18.46 ਕਰੋੜ ਰੁਪਏ, 2018 ਵਿੱਚ 37 ਮਾਮਲਿਆਂ ਵਿੱਚ 11.37 ਕਰੋੜ ਰੁਪਏ, ਸਾਲ 2019 ਵਿਚ 50 ਮਾਮਲਿਆਂ ਵਿੱਚ 37.69 ਕਰੋੜ ਰੁਪਏ ਅਤੇ 31.03.2020 ਤੱਕ ਦੇ 11 ਮਾਮਲਿਆਂ ਵਿਚ 1.68 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਇਸ ਤੋਂ ਇਲਾਵਾ ਸਬੰਧਤ ਅਥਾਰਟੀ ਕੋਲ ਤਕਰੀਬਨ 20.5 ਕਰੋੜ ਰੁਪਏ ਦੀ ਜਾਇਦਾਦ ਦੀ ਕੁਰਕੀ ਵਾਲੇ 58 ਕੇਸ ਵਿਚਾਰ ਅਧੀਨ ਹਨ।
ਸਿੱਧੂ ਅਨੁਸਾਰ ਅਪ੍ਰੈਲ 2017 ਵਿੱਚ ਜਦੋਂ ਤੋੋਂ ਐਸਟੀਐਫ ਵੱਲੋਂ ਕਾਰਵਾਈ ਆਰੰਭ ਕੀਤੀ ਗਈ ਹੈ ਉਦੋਂ ਤੋਂ ਲਾਅ ਇਨਫੋਰਸਮੈਂਟ ਏਜੰਸੀਆਂ ਨੇ 1515 ਕਿਲੋੋਮੀਟ ਅਫੀਮ, 1376 ਕਿਲੋ ਹੈਰੋਇਨ, 6053 ਕਿਲੋੋ ਗਾਂਜਾ, 124728 ਕਿਲੋ ਭੁੱਕੀ, ਅਤੇ 2,74 33119 ਨਸ਼ੀਲੀਆਂ ਗੋਲੀਆਂ/ਕੈਪਸੂਲ ਸਮੇਤ ਕਈ ਕਰੋੜਾਂ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਸਿਧੂ ਅਨੁਸਾਰ ਇਸ ਤੋਂ ਇਲਾਵਾ ਐਨਡੀਪੀਐਸ ਐਕਟ ਤਹਿਤ 580 ਵਿਅਕਤੀਆਂ ਨੂੂੰ ਭਗੌੜਾ, 1885 ਨੂੂੰ ਫ਼ਰਾਰ, 125 ਨੂੂੰ ਜ਼ਮਾਨਤ, ਪੈਰੋਲ ‘ਤੇ 106 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।