ਨਿਊਜ਼ ਡੈਸਕ: ਹਨੀ ਟ੍ਰੈਪ ਦੇ ਮੁੱਦੇ ਨੇ ਕਰਨਾਟਕ ਦੀ ਰਾਜਨੀਤੀ ਵਿੱਚ ਜ਼ੋਰ ਫੜ ਲਿਆ ਹੈ। ਸੂਬੇ ਦੀਆਂ ਵੱਖ-ਵੱਖ ਪਾਰਟੀਆਂ ਦੇ ਵਿਧਾਇਕਾਂ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਕਰਨਾਟਕ ‘ਚ ਸਿਆਸੀ ਟੀਚੇ ਹਾਸਿਲ ਕਰਨ ਲਈ ਹਨੀ ਟ੍ਰੈਪ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਜ ਮੰਤਰੀ ਕੇਐਨ ਰਾਜਨਾ ਨੇ ਵੀ ਸਦਨ ਵਿੱਚ ਦਾਅਵਾ ਕੀਤਾ ਹੈ ਕਿ ਕਰਨਾਟਕ ਵਿੱਚ 48 ਲੋਕ ਹਨੀ ਟ੍ਰੈਪ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਅਸ਼ਲੀਲ ਵੀਡੀਓਜ਼ ਸ਼ੇਅਰ ਕੀਤੀਆਂ ਗਈਆਂ ਹਨ। ਰਾਜਨਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕਈ ਕੇਂਦਰੀ ਮੰਤਰੀ ਵੀ ਇਸ ਦੇ ਜਾਲ ਵਿੱਚ ਫਸੇ ਹੋਏ ਹਨ। ਹਨੀ ਟ੍ਰੈਪ ਦੀ ਸ਼ਿਕਾਇਤ ਤੋਂ ਬਾਅਦ ਕਰਨਾਟਕ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਇਨ੍ਹਾਂ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਦਾ ਭਰੋਸਾ ਦਿੱਤਾ ਹੈ।
ਕਰਨਾਟਕ ਦੇ ਸਹਿਕਾਰਤਾ ਮੰਤਰੀ ਕੇਐਨ ਰਾਜਨਾ ਨੇ ਕਿਹਾ, “ਲੋਕ ਕਹਿੰਦੇ ਹਨ ਕਿ ਕਰਨਾਟਕ ਵਿੱਚ ਸੀਡੀ (ਕੰਪੈਕਟ ਡਿਸਕ) ਅਤੇ ਪੈੱਨ ਡਰਾਈਵ ਬਣਾਉਣ ਦੀ ਇੱਕ ਫੈਕਟਰੀ ਹੈ। ਮੈਨੂੰ ਪਤਾ ਲੱਗਾ ਹੈ ਕਿ ਰਾਜ ਵਿੱਚ 48 ਲੋਕਾਂ ਦੀਆਂ ਸੀਡੀ ਅਤੇ ਪੈੱਨ ਡਰਾਈਵ ਮੌਜੂਦ ਹਨ। ਇਹ ਨੈੱਟਵਰਕ ਪੂਰੇ ਭਾਰਤ ਵਿਚ ਫੈਲਿਆ ਹੋਇਆ ਹੈ ਅਤੇ ਕਈ ਕੇਂਦਰੀ ਮੰਤਰੀ ਵੀ ਇਸ ਦੇ ਜਾਲ ਵਿਚ ਫਸੇ ਹੋਏ ਹਨ।” ਇਸ ਤੋਂ ਪਹਿਲਾਂ ਸੂਬੇ ਦੇ ਲੋਕ ਨਿਰਮਾਣ ਮੰਤਰੀ ਜਰਕੀਹੋਲੀ ਨੇ ਵੀ ਦਾਅਵਾ ਕੀਤਾ ਸੀ ਕਿ ਸੂਬੇ ਦੇ ਇਕ ਸੀਨੀਅਰ ਮੰਤਰੀ ‘ਤੇ ਹਨੀ ਟਰੈਪ ਦੀਆਂ ਦੋ ਅਸਫਲ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਜਰਕੀਹੋਲੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕਰਨਾਟਕ ਵਿੱਚ ‘ਹਨੀ ਟ੍ਰੈਪ’ ਦੀ ਇਹ ਪਹਿਲੀ ਘਟਨਾ ਨਹੀਂ ਹੈ।
ਹਨੀ ਟਰੈਪ ਮੁੱਦੇ ‘ਤੇ ਹੋਏ ਹੰਗਾਮੇ ‘ਤੇ ਰਾਜ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦਾ ਭਰੋਸਾ ਦਿੱਤਾ ਹੈ। ਗ੍ਰਹਿ ਮੰਤਰੀ ਨੇ ਵਿਧਾਨ ਸਭਾ ‘ਚ ਕਿਹਾ,ਜੇਕਰ ਅਸੀਂ ਆਪਣੇ ਮੈਂਬਰਾਂ ਦਾ ਮਾਣ-ਸਨਮਾਨ ਬਰਕਰਾਰ ਰੱਖਣਾ ਹੈ ਤਾਂ ਸਾਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਹੋਵੇਗਾ।ਇਹ ਇੱਕ ਗੰਭੀਰ ਮੁੱਦਾ ਹੈ, ਉਨ੍ਹਾਂ ਨੇ ਕਿਹਾ,ਮੈਂ ਇਸ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦੇਵਾਂਗਾ। ਕਰਨਾਟਕ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੇ ਮੰਤਰੀਆਂ ਅਤੇ ਸਿਆਸੀ ਆਗੂਆਂ ਨੂੰ ਹਨੀਟ੍ਰੈਪ ਕਰਨ ਦੀਆਂ ਕੋਸ਼ਿਸ਼ਾਂ ਦੇ ਦੋਸ਼ਾਂ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇਸ ਮੰਗ ‘ਤੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ- ਸ਼ਿਕਾਇਤ ਦਰਜ ਹੋਣ ਤੋਂ ਬਾਅਦ ਜਾਂਚ ਕੀਤੀ ਜਾਵੇਗੀ। ਕਿਸੇ ਨੂੰ ਬਚਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਗ੍ਰਹਿ ਮੰਤਰੀ ਡਾਕਟਰ ਜੀ ਪਰਮੇਸ਼ਵਰ ਨੇ ਪਹਿਲਾਂ ਹੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।