ਨਵੀਂ ਦਿੱਲੀ : ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 14 ਲੱਖ ਦੇ ਪਾਰ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਭਾਰਤ ‘ਚ ਕੋਰੋਨਾ ਦੇ 49,931 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 708 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਜਿਸ ਨਾਲ ਦੇਸ਼ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 32,771 ਤੱਕ ਪਹੁੰਚ ਗਈ ਹੈ।
ਇਸ ਦੇ ਨਾਲ ਹੀ ਦੇਸ਼ ਵਿਚ ਹੁਣ ਤੱਕ ਕੁਲ 14,35,453 ਲੋਕ ਕੋਵਿਡ -19 ਨਾਲ ਸੰਕਰਮਿਤ ਹੋਏ ਹਨ, ਜਿਨ੍ਹਾਂ ‘ਚੋਂ 9,17,568 ਮਰੀਜ਼ਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਦੇਸ਼ ਵਿਚ ਕੋਰੋਨਾ ਦੇ ਅਜੇ 4,85,114 ਮਾਮਲੇ ਸਰਗਰਮ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਦੱਸਿਆ ਹੈ ਕਿ 26 ਜੁਲਾਈ ਤੱਕ ਕੋਵਿਡ -19 ਦੇ 1,68,06,803 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਕੱਲ੍ਹ 5,15,472 ਨਮੂਨਿਆਂ ਦੀ ਜਾਂਚ ਕੀਤੀ ਗਈ।
ਵਿਸ਼ਵ ਪੱਧਰ ‘ਤੇੇ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ 1 ਕਰੋੜ 63 ਲੱਖ ਤੱਕ ਪਹੁੰਚ ਗਿਆ ਹੈ ਅਤੇ 6 ਲੱਖ 50 ਹਜ਼ਾਰ ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦ ਕਿ 9 ਲੱਖ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।