ਬੀਜ਼ਿੰਗ : ਚੀਨ ਦੇ ਦੱਖਣੀ ਇਲਾਕੇ ਵਿੱਚ ਸੋਮਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਹੋਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.2 ਰਹੀ। ਭੂਚਾਲ ਕਾਰਨ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਹੁਣ ਤੱਕ ਭੂਚਾਲ ਕਾਰਨ ਦੋ ਲੋਕਾਂ ਦੀ ਮੌਤ ਹੋਈ ਹੈ ਅਤੇ ਇੱਕ ਲਾਪਤਾ ਹੈ।
ਇਸ ਦੇ ਨਾਲ ਹੀ ਕਈ ਇਮਾਰਤਾਂ ਨੂੰ ਖਾਲੀ ਕਰਵਾਇਆ ਗਿਆ ਹੈ। ਭੂਚਾਲ ਕਾਰਨ ਕਈ ਇਮਾਰਤਾਂ ਡਿੱਗ ਗਈਆਂ ਹਨ। ਰਾਹਤ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਤਬਾਹ ਹੋਈਆਂ ਇਮਾਰਤਾਂ ਵਿੱਚ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।
ਮੁਢਲੀ ਜਾਣਕਾਰੀ ਅਨੁਸਾਰ ਭੂਚਾਲ ਦੇ ਝਟਕੇ ਚੀਨ ਦੇ ਲਿਉਝੋਉ ਸ਼ਹਿਰ ਦੇ ਨੇੜੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪ੍ਰਸ਼ਾਸਨ ਨੇ ਸੱਤ ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਹੈ ਅਤੇ ਐਮਰਜੈਂਸੀ ਸੇਵਾਵਾਂ ਦੇ ਕਰਮਚਾਰੀ ਲਗਾਤਾਰ ਰਾਹਤ ਅਤੇ ਬਚਾਅ ਮੁਹਿੰਮ ਚਲਾ ਰਹੇ ਹਨ। ਕਈ ਲੋਕਾਂ ਦੇ ਤਬਾਹ ਹੋਈਆਂ ਇਮਾਰਤਾਂ ਵਿੱਚ ਫਸੇ ਹੋਣ ਦਾ ਖਦਸ਼ਾ ਹੈ।
ਸਰਕਾਰੀ ਮੀਡੀਆ ਮੁਤਾਬਕ, ਸੋਮਵਾਰ ਤੜਕੇ ਆਏ ਭੂਚਾਲ ਕਾਰਨ 13 ਇਮਾਰਤਾਂ ਢਹਿ ਗਈਆਂ। ਇੱਕ ਵਿਅਕਤੀ ਅਜੇ ਵੀ ਲਾਪਤਾ ਦੱਸਿਆ ਜਾ ਰਿਹਾ ਹੈ, ਜਦਕਿ 4 ਹੋਰ ਜ਼ਖਮੀ ਹੋਏ ਹਨ। ਅਧਿਕਾਰੀਆਂ ਮੁਤਾਬਕ, ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।ਭੂਚਾਲ ਤੋਂ ਬਾਅਦ ਇਲਾਕੇ ਵਿੱਚ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।
ਅਧਿਕਾਰੀਆਂ ਨੇ ਆਵਾਜਾਈ ਸੇਵਾਵਾਂ ਵਿੱਚ ਵਿਘਨ ਪੈਣ ਦਾ ਖਦਸ਼ਾ ਵੀ ਪ੍ਰਗਟਾਇਆ ਹੈ। ਸਥਾਨਕ ਪ੍ਰਸ਼ਾਸਨ ਨੇ ਲੋਕਾਂ ਨੂੰ ਪ੍ਰਭਾਵਿਤ ਇਮਾਰਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਹਾਲਾਂਕਿ ਪ੍ਰਸ਼ਾਸਨ ਨੇ ਕਿਹਾ ਕਿ ਬਿਜਲੀ, ਸੰਚਾਰ, ਪਾਣੀ, ਗੈਸ ਸਪਲਾਈ ਆਮ ਵਾਂਗ ਕੰਮ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

