ਜੰਮੂ ਕਸ਼ਮੀਰ ਦੇ ਪੁੰਛ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ JCO ਸਣੇ 5 ਜਵਾਨ ਸ਼ਹੀਦ

TeamGlobalPunjab
1 Min Read

ਸ੍ਰੀਨਗਰ: ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ ਹੈ, ਜਿਸ ’ਚ ਇਕ ‘ਜੂਨੀਅਰ ਕਮੀਸ਼ੰਡ ਅਧਿਕਾਰੀ’ (JCO) ਸਣੇ ਫ਼ੌਜ ਦੇ 5 ਜਵਾਨ ਸ਼ਹੀਦ ਹੋ ਗਏ ਹਨ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਸਬੰਧੀ ਖੂਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੰਕੋਟ ’ਚ ਡੀ.ਕੇ.ਜੀ. ਨੇੜ੍ਹੇ ਇੱਕ ਪਿੰਡ ’ਚ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਇਸ ਤੋਂ ਇਲਾਵਾ ਇਕ ਅੱਤਵਾਦੀ ਦੇ ਮਾਰੇ ਜਾਣ ਦੀ ਵੀ ਖਬਰਾਂ ਆ ਰਹੀਆਂ ਹਨ ਤੇ ਘੇਰਾਬੰਦੀ ਵਿੱਚ ਤਿੰਨ ਤੋਂ ਚਾਰ ਅੱਤਵਾਦੀਆਂ ਦੇ ਘਿਰੇ ਹੋਣ ਦੀ ਖਬਰ ਹੈ। ਜਵਾਨਾਂਦੀ ਸ਼ਹਾਦਤ ਤੋਂ ਬਾਅਦ ਫੌਜ ਨੇ ਵੀ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਹਥਿਆਰਾਂ ਨਾਲ ਅੱਤਵਾਦੀਆਂ ਦੇ ਕੰਟਰੋਲ ਰੇਖਾ ਪਾਰ ਕਰ ਕੇ ਚਰਮੇਰ ਦੇ ਜੰਗਲ ’ਚ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਮੌਕੇ ’ਤੇ ਐਡੀਸ਼ਨਲ ਫ਼ੋਰਸ ਨੂੰ ਭੇਜਿਆ ਗਿਆ ਤਾਂ ਕਿ ਅੱਤਵਾਦੀਆਂ ਦੇ ਨਿਕਲਣ ਦੇ ਸਾਰੇ ਰਸਤੇ ਬੰਦ ਕੀਤੇ ਜਾ ਸਕਣ।

Share this Article
Leave a comment