ਕਬੱਡੀ ਖਿਡਾਰੀ ਦੇ ਕਤਲ ਮਾਮਲੇ ‘ਚ 5 ਪੁਲਿਸ ਮੁਲਾਜ਼ਮਾਂ ਸਣੇ 6 ਕਾਬੂ

TeamGlobalPunjab
1 Min Read

ਬਟਾਲਾ: ਪਿੰਡ ਭਗਵਾਨਪੁਰ ਦੇ ਨੌਜਵਾਨ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਪੁਲਿਸ ਨੇ ਪੰਜ ਪੁਲਿਸ ਮੁਲਾਜ਼ਮਾਂ ਸਣੇ ਛੇ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ ਕਤਲ ਸਣੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਬਟਾਲਾ ਐੱਸਐੱਸਪੀ ਰਛਪਾਲ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਮੁਲਜ਼ਮਾਂ ਵਿੱਚ ਅੰਮ੍ਰਿਤਸਰ ਸਿਟੀ ਟਰੈਫਿਕ ਸਟਾਫ਼ ’ਚ ਤਾਇਨਾਤ ਏਐੱਸਆਈ ਰਣਜੀਤ ਸਿੰਘ ਤੇ ਬਲਜੀਤ ਸਿੰਘ, ਹੈੱਡ ਕਾਂਸਟੇਬਲ ਅਵਤਾਰ ਸਿੰਘ ਤੇ ਬਲਕਾਰ ਸਿੰਘ, ਮੁੱਖ ਮੰਤਰੀ ਦੀ ਸੁਰੱਖਿਆ ਡਿਊਟੀ ’ਚ ਤਾਇਨਾਤ ਪੁਲਿਸ ਮੁਲਾਜ਼ਮ ਸੁਰਿੰਦਰ ਸਿੰਘ ਤੇ ਇਕ ਹੋਰ ਸਿਮਰਤ ਸਿੰਘ ਸ਼ਾਮਲ ਹਨ।

ਦੱਸਣਯੋਗ ਹੈ ਕਿ ਪਿੰਡ ਭਗਵਾਨਪੁਰ ਦੇ ਗੁਰਮੇਲ ਸਿੰਘ ਦਾ ਬੀਤੀ ਰਾਤ ਸ਼ਰਾਬ ਦੇ ਨਸ਼ੇ ’ਚ ਧੁੱਤ ਪੁਲਿਸ ਮੁਲਾਜ਼ਮਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਐਤਵਾਰ ਰਾਤ ਨੂੰ ਪੁਲਿਸ ਮੁਲਾਜ਼ਮਾਂ ਦੀ ਰਸਤੇ ਵਿਚ ਗੱਡੀ ਓਵਰਟੇਕ ਕਰਨ ਨੂੰ ਲੈ ਕੇ ਗੁਰਮੇਲ ਦੀ ਭਾਬੀ ਅਮਰਪ੍ਰੀਤ ਕੌਰ ਨਾਲ ਤਕਰਾਰ ਹੋ ਗਈ।

ਇਸੇ ਦੌਰਾਨ ਅਮਰਪ੍ਰੀਤ ਨੇ ਆਪਣੇ ਦਿਓਰ ਗੁਰਮੇਲ ਸਿੰਘ ਨੂੰ ਫ਼ੋਨ ਕੀਤਾ। ਜਿਹੜਾ ਤੁਰੰਤ ਮੌਕੇ ਤੇ ਪੁੱਜਾ ਜਦੋਂ ਉਹ ਨੌਜਵਾਨਾਂ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਤਕਰਾਰ ਇੰਨੀ ਵੱਧ ਗਈ ਕਿ ਉਨ੍ਹਾਂ ਨੌਜਵਾਨਾਂ ਨੇ ਗੁਰਮੇਲ ਨੂੰ ਗੋਲੀਆਂ ਨਾਲ ਭੁੰਨ ਦਿੱਤਾ, ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ।

- Advertisement -

Share this Article
Leave a comment