ਚੰਡੀਗੜ੍ਹ ‘ਚ ਪੰਹੁਚੀਆਂ ਅਤਿ-ਆਧੁਨਿਕ ਅਤੇ ਪ੍ਰਦੂਸ਼ਣ ਮੁਕਤ ਬੱਸਾਂ

TeamGlobalPunjab
2 Min Read

ਚੰਡੀਗੜ੍ਹ: ਚੰਡੀਗੜ੍ਹ ਸ਼ਹਿਰ ਨੂੰ ਅਤਿ-ਆਧੁਨਿਕ ਅਤੇ ਪ੍ਰਦੂਸ਼ਣ ਮੁਕਤ ਬਨਾਉਣ ਲਈ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 40 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ।ਟਰਾਂਸਪੋਰਟ ਦੇ ਡਾਇਰੈਕਟਰ ਪ੍ਰਦੁਮਣ ਸਿੰਘ ਨੇ ਕਿਹਾ ਕਿ ਹੁਣ ਤੱਕ ਛੇ ਇਲੈਕਟ੍ਰਿਕ ਬੱਸਾਂ ਦੀ ਡਿਲੀਵਰੀ ਕੀਤੀ ਜਾ ਚੁੱਕੀ ਹੈ ਬਾਕੀ ਸਾਰੀਆਂ ਬੱਸਾਂ 15 ਦਸੰਬਰ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ।

 ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫੇਮ ਇੰਡੀਆ ਸਕੀਮ ਤਹਿਤ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਦੋ ਪੜਾਵਾਂ ਤਹਿਤ 80 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ।ਇਸ ਦੇ ਪਹਿਲੇ ਪੜਾਅ ‘ਚ 40 ਬੱਸਾਂ ਚਲਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਕੇਂਦਰ ਸਰਕਾਰ 40 ਬੱਸਾਂ ਲਈ 45 ਲੱਖ ਰੁਪਏ ਖਰਚ ਕਰੇਗੀ। ਉਨ੍ਹਾਂ ਦੱਸਿਆ ਕਿ ਇਲੈਕਟ੍ਰਿਕ ਬੱਸਾਂ ‘ਚ 35 ਸਵਾਰੀਆਂ ਬੈਠ ਸਕਣਗੀਆਂ ਜਦਕਿ 20 ਸਵਾਰੀਆਂ ਖੜ੍ਹ ਕੇ ਸਫਰ ਕਰ ਸਕਦੀਆਂ ਹਨ।ਉਨ੍ਹਾਂ ਦੱਸਿਆ ਕਿ ਇਲੈਕਟ੍ਰਿਕ ਬੱਸਾਂ ਏਸੀ ਵਾਲੀਆਂ ਹਨ ਜਿਸ ਵਿੱਚ ਸਵਾਰੀਆਂ ਦੀ ਸਹੂਲਤ ਲਈ ਰੂਟ ਦੀ ਜਾਣਕਾਰੀ ਵਾਲਾ ਬੋਰਡ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਐਮਰਜੈਂਸੀ ਬਟਨ ਅਤੇ ਮੋਬਾਇਲ ਫੋਨ ਚਾਰਜਿੰਗ ਦੀ ਸਹੂਲਤ ਵੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਲੈਕਟ੍ਰਿਕ ਬੱਸਾਂ ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪਹਿਲ ਕੀਤੀ ਗਈ ਹੈ। ਬਸ ‘ਚ 35 ਯਾਤਰੀਆਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਦਸੰਬਰ 2021 ਦੇ ਅਖੀਰ ਤੱਕ 8 ਹੋਰ ਬੱਸਾਂ ‘ਤੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਦੌੜਨਗੀਆਂ। 

Share this Article
Leave a comment