ਸੁਧੀਰ ਸੂਰੀ ਦੇ ਕਤਲ ਤੋਂ ਬਾਅਦ 5 ਹਿੰਦੂ ਨੇਤਾਵਾਂ ਦੀ ਵਧਾਈ ਸੁਰੱਖਿਆ

Rajneet Kaur
1 Min Read

ਨਿਊਜ਼ ਡੈਸਕ: ਪੰਜਾਬ ਦੇ ਅੰਮ੍ਰਿਤਸਰ ‘ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਿਸ ਚੌਕਸ ਹੋ ਗਈ ਹੈ। ਪੁਲਿਸ ਨੇ ਲੁਧਿਆਣਾ ਦੇ ਸ਼ਿਵ ਸੈਨਾ ਪੰਜਾਬ ਦੇ ਪੰਜ ਹਿੰਦੂ ਆਗੂਆਂ  ਦੀ ਸੁਰੱਖਿਆ ਵਧਾ ਦਿੱਤੀ ਹੈ। ਰਾਜੀਵ ਟੰਡਨ, ਯੋਗੇਸ਼ ਬਖਸ਼ੀ, ਅਮਿਤ ਅਰੋੜਾ, ਨੀਰਜ ਭਾਰਦਵਾਜ ਅਤੇ ਹਰਕੀਰਤ ਖੁਰਾਣਾ ਤੋਂ ਇਲਾਵਾ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ   ਬੁਲੇਟ ਪਰੂਫ਼ ਜੈਕਟਾਂ ਦਿੱਤੀਆਂ ਗਈਆਂ ਹਨ।

ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਸਮੀਖਿਆ ਰਿਪੋਰਟ ਭੇਜੇ ਜਾਣ ਤੋਂ ਬਾਅਦ ਐਤਵਾਰ ਨੂੰ ਪੁਲਿਸ ਹੈੱਡਕੁਆਰਟਰ ਤੋਂ ਸੁਨੇਹਾ ਆਇਆ ਕਿ ਇਨ੍ਹਾਂ ਆਗੂਆਂ ਨੂੰ ਬੁਲੇਟ ਪਰੂਫ਼ ਜੈਕਟਾਂ ਦਿੱਤੀਆਂ ਜਾਣ। ਇਸ ਮਗਰੋਂ ਇਨ੍ਹਾਂ ਸਾਰੇ ਆਗੂਆਂ ਨੂੰ ਪੁਲਿਸ ਲਾਈਨਜ਼ ਵਿੱਚ ਬੁਲਾਇਆ ਗਿਆ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਜੈਕਟਾਂ ਮੁਹੱਈਆ ਕਰਵਾਈਆਂ ਗਈਆਂ।

ਦਸ ਦਈਏ ਕਿ ਗੋਪਾਲ ਮੰਦਿਰ ਦੇ ਬਾਹਰ ਟੁੱਟੀਆਂ ਮੂਰਤੀਆਂ ਦੀ ਬੇਅਦਬੀ ਨੂੰ ਲੈ ਕੇ ਹਿੰਦੂ ਨੇਤਾ ਸੁਧੀਰ ਸੂਰੀ ਮੰਦਿਰ ਦੇ ਬਾਹਰ ਪਹੁੰਚੇ ਸਨ। ਜਿਥੇ ਉਨ੍ਹਾਂ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਸੀ।ਪੁਲਿਸ ਨੇ ਮੌਕੇ ਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment