ਦਿੱਲੀ ‘ਚ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ 5 ਅੱਤਵਾਦੀ ਦਾਖਲ, ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਹਾਈ ਅਲਰਟ

TeamGlobalPunjab
2 Min Read

ਨਵੀਂ ਦਿੱਲੀ : ਰਾਜਧਾਨੀ ਦਿੱਲੀ ‘ਚ ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਦੇ ਚਾਰ ਤੋਂ ਪੰਜ ਅੱਤਵਾਦੀ ਦਾਖਲ ਹੋਣ ਦੀ ਖਬਰ ਹੈ। ਜਿਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਨੇ ਰਾਜਧਾਨੀ ਦਿੱਲੀ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੂਰੀ ਦਿੱਲੀ ‘ਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਰਾਜਧਾਨੀ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਦੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਬਾਜ਼ਾਰਾਂ ‘ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਇੱਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ ਕਿ ਅੱਤਵਾਦੀਆਂ ਦਾ ਇੱਕ ਸਮੂਹ ਜੰਮੂ ਕਸ਼ਮੀਰ ਦੇ ਰਸਤੇ ਟਰੱਕ ਰਾਹੀਂ ਦਿੱਲੀ ਵਿੱਚ ਦਾਖਲ ਹੋਇਆ ਹੈ। ਅੱਤਵਾਦੀਆਂ ਦੀ ਗਿਣਤੀ ਚਾਰ ਤੋਂ ਪੰਜ ਦੱਸੀ ਜਾ ਰਹੀ ਹੈ ਜੋ ਕਿ ਦਿੱਲੀ ‘ਚ ਕੋਈ ਵੱਡਾ ਹਮਲਾ ਕਰਨ ਦੀ ਤਾਂਘ ‘ਚ ਹਨ। ਜਿਸ ਤੋਂ ਬਾਅਦ ਦਿੱਲੀ ਦੇ ਸਾਰੇ ਜ਼ਿਲ੍ਹਾ ਡੀ.ਸੀ.ਪੀ., ਵਿਸ਼ੇਸ਼ ਸੈੱਲ, ਅਪਰਾਧ ਸ਼ਾਖਾ, ਵਿਸ਼ੇਸ਼ ਸ਼ਾਖਾ ਅਤੇ ਹੋਰ ਇਕਾਈਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਗੈਸਟ ਹਾਊਸ, ਹੋਟਲਾਂ ਅਤੇ ਜੰਮੂ ਕਸ਼ਮੀਰ ਦੇ ਨੰਬਰਾਂ ਵਾਲੇ ਵਾਹਨਾਂ ਦੀ ਤਲਾਸ਼ੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਜੰਮੂ-ਕਸ਼ਮੀਰ ਦੇ ਕਠੂਆਂ ਜ਼ਿਲ੍ਹੇ ‘ਚ ਅੰਤਰਰਾਸ਼ਟਰੀ ਸਰਹੱਦ ‘ਤੇ ਬੀ.ਐੱਸ.ਐੱਫ. ਨੇ ਬੀਤੇ ਸ਼ਨੀਵਾਰ ਨੂੰ ਇੱਕ ਅਤਿਆਧੁਨਿਕ ਰਾਈਫਲ ਤੇ ਸੱਤ ਗ੍ਰਰੇਨਡ ਨਾਲ ਲੈਸ ਇੱਕ ਪਾਕਿਸਤਾਨੀ ਡਰੋਨ ਨੂੰ ਮਾਰ ਗਿਰਾਇਆ ਸੀ। ਜੰਮੂ ਖੇਤਰ ‘ਚ ਇਹ ਪਹਿਲੀ ਅਜਿਹੀ ਘਟਨਾ ਹੈ ਜਦੋਂ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ. ) ਨੇ ਹਥਿਆਰਾਂ ਤੇ ਵਿਸਫੋਟਰਕਾਂ ਨਾਲ ਲੈਸ ਡਰੋਨ ਨੂੰ ਮਾਰ ਗਿਰਾਇਆ ਹੈ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਪਿਛਲੇ ਸਾਲ 11 ਜੂਨ ਨੂੰ ਦੱਖਣੀ ਭਾਰਤੀ ਮਾਡਿਊਲ ਦੇ ਤਿੰਨ ਅੱਤਵਾਦੀਆਂ ਖਵਾਜਾ ਮੋਇਨੂਦੀਨ, ਸਯਦ ਅਲੀ ਨਵਾਜ਼ ਅਤੇ ਅਬਦੁੱਲ ਸਮਦ ਨੂੰ ਗ੍ਰਿਫਤਾਰ ਕੀਤਾ ਸੀ। ਇਹ ਅੱਤਵਾਦੀ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਹਮਲਾ ਕਰਨ ਦੀ ਫਿਰਾਕ ‘ਚ ਸਨ।

- Advertisement -

Share this Article
Leave a comment