ਪੁਣੇ: ਮਹਾਰਾਸ਼ਟਰ ਦੇ ਪੁਣੇ ਵਿਚ ਨਿਰਮਾਣ ਅਧੀਨ ਇਮਾਰਤ ਡਿੱਗਣ ਦੀ ਖਬਰ ਹੈ। ਇਹ ਘਟਨਾ ਯੇਰਵਡਾ ਦੇ ਸ਼ਾਸਤਰੀ ਨਗਰ ਇਲਾਕੇ ਵਿੱਚ ਵਾਪਰੀ ਹੈ। ਜਾਣਕਾਰੀ ਅਨੁਸਾਰ ਹਾਦਸੇ ਵਿੱਚ 5 ਮਜਦੂਰਾਂ ਨੂੰ ਮੌਤ ਹੋ ਗਈ ਹੈ। ਜਦਕਿ 2 ਦੀ ਹਾਲਤ ਗੰਭੀਰ ਹੈ। ਫਿਲਹਾਲ, ਇਮਾਰਤ ਡਿੱਗਣ ਦੇ ਕਾਰਨ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਕਿਹਾ ਜਾ ਰਿਹਾ ਹੈ ਕਿ ਇਹ ਬਿਲਡਿੰਗ ਮਾਲ ਲਈ ਤਿਆਰ ਕੀਤੀ ਜਾ ਰਹੀ ਸੀ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਦੋਸ਼ੀ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਣੇ ‘ਚ ਇਮਾਰਤ ਵਿਚ ਹੋਏ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ।
ਡਿਸੀਪੀ ਰੋਹਿਦਾਸ ਪਵਾਰ ਨੇ ਦੱਸਿਆ ਕਿ ਇਹ ਘਟਨਾ ਰਾਤ ਲਗਭਗ 12 ਵਜੇ ਵਾਪਰੀ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇੱਥੇ ਮਾਲ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ ਅਤੇ ਉਦੋਂ ਅਚਾਨਕ ਸਟੀਲ ਵਰਕ ਦੌਰਾਨ ਇਮਾਰਤ ਦਾ ਹਿੱਸਾ ਢਹਿ ਗਿਆ। ਪਵਾਰ ਨੇ ਕਿਹਾ ਕਿ ਮੁਢਲੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਕੰਮ ਦੌਰਾਨ ਜਿਹੜੀਆਂ ਸਾਵਧਾਨੀਆਂ ਵਰਤਣੀਆਂ ਚਾਹੀਦੀ ਸਨ, ਉਨ੍ਹਾਂ ਦਾ ਇੰਤਜ਼ਾਮ ਕਾਂਟਰੈਕਟਰ ਵੱਲੋਂ ਨਹੀਂ ਕੀਤਾ ਗਿਆ ਸੀ।