ਟਰੱਕ ਨਾਲ ਟੱਕਰ ਤੋਂ ਬਾਅਦ ਕਾਰ ‘ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜੇ ਕਾਰ ਸਵਾਰ ਪੰਜ ਲੋਕ

TeamGlobalPunjab
2 Min Read

ਸੰਗਰੂਰ: ਇੱਥੇ ਇੱਕ ਭਿਆਨਕ ਸੜਕ ਹਾਦਸੇ ‘ਚ ਕਾਰ ਸਵਾਰ ਪੰਜ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਸੰਗਰੂਰ ਦੇ ਸੁਨਾਮ ਰੋਡ ‘ਤੇ ਇਕ ਕਾਰ ਦੀ ਟਰੱਕ ਨਾਲ ਟੱਕਰ ਹੋਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ‘ਚ ਸਵਾਰ 5 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜ ਲੋਕ ਵਿਆਹ ਸਮਾਗਮ ਤੋਂ ਪਰਤ ਰਹੇ ਸਨ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਾਰ ਦੀ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਟੱਕਰ ਹੋ ਗਈ ਜਿਸ ਤੋਂ ਬਾਅਦ ਗੱਡੀ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਅੱਗ ਲੱਗਣ ਕਾਰਨ ਕਾਰਨ ਸੈਂਟਰਲ ਲੌਕ ਵੀ ਆਨ ਹੋ ਗਿਆ ਜਿਸ ਕਾਰਨ ਕਿਸੇ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ ਤੇ ਸਾਰੇ ਜ਼ਿੰਦਾ ਸੜ ਕੇ ਸਵਾਹ ਹੋ ਗਏ।

- Advertisement -

ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਟਰੱਕ ਦੇ ਡੀਜ਼ਲ ਟੈਂਕ ਨਾਲ ਟੱਕਰ ਹੋਈ ਸੀ, ਜਿਸ ਕਾਰਨ ਅੱਗ ਲੱਗ ਗਈ।

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸਨ ਤੇ ਮੋਗਾ ਜ਼ਿਲ੍ਹੇ ਨਾਲ ਸਬੰਧ ਰੱਖਦੇ ਸਨ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਸੰਗਰੂਰ ਵਾਲੇ ਪਾਸਿਓਂ ਇੱਕ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸਨ ਅਤੇ ਓਵਰਟੇਕ ਕਰਦੇ ਸਮੇਂ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸਦੇ ਬਾਅਦ ਕਾਰ ਨੂੰ ਅੱਗ ਲੱਗ ਗਈ। ਪੁਲਿਸ ਨੇ ਟਰੱਕ ਟਰਾਲੇ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਹਾਦਸੇ ਦੀ ਜਾਂਚ ਕਰ ਰਹੀ ਹੈ।

Share this Article
Leave a comment