ਲੁਧਿਆਣਾ : ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜ ਪ੍ਰਾਇਮਰੀ ਕਲਾਸ ਅਧਿਆਪਕਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਅਧਿਆਪਕ ਬੂਥ ਲੈਵਲ ਅਫ਼ਸਰਾਂ ਵਜੋਂ ਡਿਊਟੀ ‘ਤੇ ਨਹੀਂ ਨਹੀਂ ਪਹੁੰਚੇ ਸਨ। ਏਡੀਸੀ ਕਮ ਚੋਣ ਰਜਿਸਟ੍ਰੇਸ਼ਨ ਅਫਸਰ ਨੇ ਇਹ ਹੁਕਮ ਜਾਰੀ ਕੀਤਾ ਹੈ। ਜੇਕਰ ਅਧਿਆਪਕ ਫਿਰ ਵੀ ਡਿਊਟੀ ‘ਤੇ ਆਉਂਦੇ ਹਨ, ਤਾਂ ਉਨ੍ਹਾਂ ਨੂੰ ਬਹਾਲ ਕਰ ਦਿੱਤਾ ਜਾਵੇਗਾ।
ਜਾਣਕਾਰੀ ਅਨੁਸਾਰ ਇਹ ਸਾਰੀਆਂ ਅਧਿਆਪਕਾਵਾਂ ਸਰਕਾਰੀ ਪ੍ਰਾਇਮਰੀ ਸਕੂਲ, ਸੁਨਟ ਨਾਲ ਸਬੰਧਤ ਹਨ। ਇਹ ਹੁਕਮ ਚੋਣ ਰਜਿਸਟ੍ਰੇਸ਼ਨ ਅਫ਼ਸਰ ਅਤੇ ਸਹਾਇਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ ਵੱਲੋਂ ਜਾਰੀ ਕੀਤੇ ਗਏ ਹਨ।
ਆਗਾਮੀ ਵੋਟਰ ਸੂਚੀ ਵਿਸ਼ੇਸ਼ ਸੰਖੇਪ ਸੋਧ 2025 ਦੇ ਤਹਿਤ ਲੁਧਿਆਣਾ (ਪੱਛਮੀ) ਹਲਕੇ ਵਿੱਚ ਚੋਣ ਨਾਲ ਸਬੰਧਤ ਕੰਮ ਲਈ 6 ਅਧਿਆਪਕਾਵਾਂ ਨੂੰ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਸੀ। ਡਿਊਟੀ ਆਰਡਰ ਦੇ ਅਨੁਸਾਰ, ਇਹ ਸਾਰੇ ਕਰਮਚਾਰੀ 12 ਅਪ੍ਰੈਲ 2025 ਤੋਂ 15 ਅਪ੍ਰੈਲ 2025 ਤਕ ਚੋਣ ਕਾਰਜਾਂ ਵਿੱਚ ਹਿੱਸਾ ਲੈਣਾ ਸੀ।
ਜਿਹੜੀਆਂ ਅਧਿਆਪਕਾਵਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਉਮਾ ਸ਼ਰਮਾ – ਪ੍ਰਾਇਮਰੀ ਕੇਡਰ, ਗੁਰਵਿੰਦਰ ਕੌਰ – ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਜਸਪ੍ਰੀਤ – ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਸਰਬਜੀਤ ਕੌਰ – ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਹਰਦੀਪ ਕੌਰ – ਸਹਿਯੋਗੀ ਅਧਿਆਪਕਾ ਅਤੇ ਮਨਮਿੰਦਰ ਕੌਰ – ਸਹਿਯੋਗੀ ਅਧਿਆਪਕਾ ਸ਼ਾਮਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।