ਪੰਜਾਬ ਪੁਲਿਸ ਦੇ 5 ਮੁਲਾਜ਼ਮਾਂ ਨੂੰ ਅੱਜ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ, 20 ਨੂੰ ਮਿਲੇਗਾ ਮੁੱਖ ਮੰਤਰੀ ਮੈਡਲ

Global Team
2 Min Read

ਚੰਡੀਗੜ੍ਹ: ਸੁਤੰਤਰਤਾ ਦਿਵਸ-2026 ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਅੱਜ ਸਨਮਾਨਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ’ਤੇ ਪੰਜਾਬ ਦੇ ਰਾਜਪਾਲ ਵੱਲੋਂ ਇਨ੍ਹਾਂ ਪੁਰਸਕਾਰਾਂ ਲਈ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

5 ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ

ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ਅੱਜ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ ਜਾਵੇਗਾ।

20 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ

ਇਸੇ ਤਰ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ 20 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਮੈਡਲ ਦਿੱਤਾ ਜਾਵੇਗਾ। ਇਨ੍ਹਾਂ ਵਿੱਚ ਤਿੰਨ ਪੀ.ਪੀ.ਐਸ. ਅਧਿਕਾਰੀ ਵੀ ਸ਼ਾਮਲ ਹਨ। ਇਨ੍ਹਾਂ ਵਿੱਚ ਐਸ.ਪੀ. ਇਨਵੈਸਟੀਗੇਸ਼ਨ ਖੰਨਾ ਪਵਨਜੀਤ, ਐਸ.ਪੀ. ਐਸ.ਪੀ.ਯੂ. ਪੰਜਾਬ ਸੁਰੇਂਦਰਾ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਯੂਨਿਟ ਲੁਧਿਆਣਾ ਅਸ਼ਵਨੀ ਕੁਮਾਰ ਸ਼ਾਮਲ ਹਨ।

ਇਸ ਤੋਂ ਇਲਾਵਾ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਇੰਸਪੈਕਟਰ ਹਰਸ਼ਜੋਤ ਕੌਰ, ਲੇਡੀ ਸਬ-ਇੰਸਪੈਕਟਰ ਇੰਦਰਜੀਤ ਕੌਰ, ਐਸ.ਆਈ. ਸੰਦੀਪ ਕੁਮਾਰ, ਐਸ.ਆਈ. ਕਰਮਜੀਤ ਸਿੰਘ, ਐਸ.ਆਈ. ਬਲਦੇਵ ਸਿੰਘ, ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੱਧੂ, ਏ.ਐਸ.ਆਈ. ਨਵਤੇਜ ਸਿੰਘ, ਏ.ਐਸ.ਆਈ. ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਨੂੰ ਵੀ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਡੀਜੀਪੀ ਗੌਰਵ ਯਾਦਵ ਨੇ ਦਿੱਤੀ ਵਧਾਈ

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਨੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।

ਡੀਜੀਪੀ ਨੇ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

Share This Article
Leave a Comment