ਕਿਸਾਨੀ ਸੰਘਰਸ਼ ‘ਚ ਹਿੱਸਾ ਲੈਣ ਵਾਲੇ ਇੱਕ ਹੋਰ ਕਿਸਾਨ ਦੀ ਮੌਤ

Prabhjot Kaur
2 Min Read

ਚੰਡੀਗੜ੍ਹ: ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੰਘਰਸ਼ ‘ਚ ਹਿੱਸਾ ਲੈਣ ਵਾਲੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। 55 ਸਾਲਾ ਮ੍ਰਿਤਕ ਕਿਸਾਨ ਸਿਕੰਦਰ ਸਿੰਘ ਪਿੰਡ ਨਥੇਹਾ ਦਾ ਰਹਿਣ ਵਾਲਾ ਸੀ। ਮ੍ਰਿਤਕ ਕਿਸਾਨ ਸਿਕੰਦਰ ਸਿੰਘ 11 ਫਰਵਰੀ ਨੂੰ ਆਪਣੇ ਪਿੰਡ ਦੇ ਕਿਸਾਨਾਂ ਦੇ ਇੱਕ ਸਮੂਹ ਨਾਲ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਇਆ ਸੀ।

ਕਿਸਾਨ 25 ਫਰਵਰੀ ਨੂੰ ਆਪਣੇ ਪਿੰਡ ਪਰਤਿਆ ਜਦੋਂ ਸੰਘਰਸ਼ ਦੌਰਾਨ ਪੁਲਿਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਉਸਦੀ ਸਿਹਤ ਵਿਗੜ ਗਈ। ਸਿਕੰਦਰ ਸਿੰਘ 27 ਫਰਵਰੀ ਨੂੰ ਦੁਪਹਿਰ ਸਮੇਂ ਆਪਣੇ ਖੇਤ ਵਿੱਚ ਸੈਰ ਕਰਨ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।

ਉੱਥੇ ਹੀ ਹਰਿਆਣਾ ਦੀਆਂ ਸਰਹੱਦਾਂ ‘ਤੇ ਬੈਠੇ ਹੋਏ ਪੰਜਾਬ ਦੇ ਕਿਸਾਨਾਂ ਨੂੰ ਅੱਜ 16 ਦਿਨ ਹੋ ਗਏ ਹਨ। ਅੱਜ ਕਿਸਾਨਾਂ ਲਈ ਅਹਿਮ ਦਿਨ ਰਹਿਣ ਵਾਲਾ ਹੈ। ਸੰਯੁਕਤ ਕਿਸਾਨ ਮੋਰਚਾ ਗ਼ੈਰ ਸਿਆਸੀ ਅਤੇ ਸਿਆਸੀ ਦੋਵੇਂ ਫੋਰਮਾਂ ਇੱਕਠੇ ਮੀਟਿੰਗਾਂ ਕਰਨ ਜਾ ਰਹੀਆਂ ਹਨ। ਇਹ ਬੈਠਕਾਂ 29 ਫਰਵਰੀ ਨੂੰ ਦਿੱਲੀ ਕੂਚ ਸਬੰਧੀ ਫੈਸਲਾ ਲੈਣ ਲਈ ਕੀਤੀਆਂ ਜਾ ਰਹੀਆਂ ਹਨ। ਅੱਜ ਦੋਵੇਂ ਫੋਰਮਾਂ ਦੀ ਸਾਂਝੀ ਮੀਟਿੰਗ ਤੋਂ ਬਾਅਦ ਕੱਲ੍ਹ ਯਾਨੀ 29 ਫਰਵਰੀ ਨੂੰ ਮੋਰਚੇ ਸਬੰਧੀ ਨਵੀਂ ਰਣਨੀਤੀ ਉਲੀਕੀ ਜਾਵੇਗੀ। ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀ ਬੈਰੀਕੇਡਿੰਗ ਸਖ਼ਤ ਕਰ ਦਿੱਤੀ ਹੈ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪੂਰੀ ਤਿਆਰ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment