ਅੰਮ੍ਰਿਤਸਰ: ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਭਾਰਤ ਤੋਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਗਏ ਸ਼ਰਧਾਲੂ ਪਾਕਿਸਤਾਨ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ।
ਇਸ ਜੱਥੇ ਨੂੰ ਐਸਜੀਪੀਸੀ ਦੇ ਮੁੱਖ ਦਫਤਰ ਤੋਂ ਰਵਾਨਾ ਕੀਤਾ ਗਿਆ। ਇਸ ਜੱਥੇ ‘ਚ ਐਸਜੀਪੀਸੀ ਦੇ ਪ੍ਰਧਾਨ, ਤਖ਼ਤ ਸਾਹਿਬ ਦੇ ਸਿੱਖ ਸਾਹਿਬਾਨਾਂ ਦੇ ਨਾਲ ਹੋਰਨਾ ਸੂਬਿਆਂ ਦੇ ਗੁਰਦੁਆਰਿਆਂ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੇ ਸਮੂਲਿਅਤ ਕੀਤੀ। ਇਸ ਜਥੇ ‘ਚ ਨਗਰ ਕੀਰਤਨ ਦੀ ਅਗਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਵਲੋਂ ਇੱਕ ਨਗਾਰਾ ਵੀ ਲਿਆਂਦਾ ਗਿਆ ਹੈ।
ਕੌਮਾਂਤਰੀ ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਜਿਹੜਾ ਸਿੱਖ ਜਥਾ ਅੱਜ ਪਾਕਿਸਤਾਨ ਗਿਆ ਹੈ ਉਨ੍ਹਾਂ ਲਈ ਵਾਹਗਾ ਸਰਹੱਦ ‘ਤੇ ਲੰਗਰ ਵੀ ਲਗਾਇਆ ਗਿਆ ਹੈ। ਇਹ ਲੰਗਰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਲੋਂ ਭੇਜਿਆ ਗਿਆ ਹੈ।
ਨਗਰ ਕੀਰਤਨ ‘ਚ ਸ਼ਾਮਲ ਹੋਣ ਲਈ ਪਾਕਿਸਤਾਨ ਪਹੁੰਚਿਆ 504 ਸਿੱਖ ਸ਼ਰਧਾਲੂਆਂ ਦਾ ਜੱਥਾ

Leave a Comment
Leave a Comment